25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਜ਼ਿਲ੍ਹਾ ਰੂਪਨਗਰ ਦੇ ਅੱਧੇ ਬਲਾਕਾਂ ਦੇ ਅਧਿਆਪਕ ਤਨਖਾਹ ਤੋਂ ਵਾਂਝੇ-ਜੀ. ਟੀ. ਯੂ. <br/>

ਅਜੀਤ ਡੈਸਕ 07-03-2026
ਰੂਪਨਗਰ, 6 ਮਾਰਚ (ਸਟਾਫ਼ ਰਿਪੋਰਟਰ)-ਗੌਰਮਿੰਟ ਟੀਚਰਜ਼ ਯੂਨੀਅਨ (ਜੀ. ਟੀ. ਯੂ.) ਜ਼ਿਲ੍ਹਾ ਰੂਪਨਗਰ ਦੇ ਆਗੂਆਂ ਨੇ ਦੱਸਿਆ ਕਿ ਬਜਟ ਜਾਰੀ ਨਾ ਹੋਣ ਕਾਰਨ ਜ਼ਿਲ੍ਹੇ ਦੇ ਕਈ ਬਲਾਕਾਂ ਦੇ ਪ੍ਰਾਇਮਰੀ ਅਧਿਆਪਕ ਫਰਵਰੀ ਮਹੀਨੇ ਦੀ ਤਨਖਾਹ ਤੋਂ ਅਜੇ ਤੱਕ ਵਾਂਝੇ ਹਨ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਸਕੌਰ, ਜਨਰਲ ਸਕੱਤਰ ਧਰਮਿੰਦਰ ਸਿੰਘ ਭੰਗੂ, ਸੀਨੀਅਰ ਮੀਤ ਪ੍ਰਧਾਨ ਕੁਲਵੀਰ ਸਿੰਘ ਕੰਧੋਲਾ, ਗੁਰਚਰਨ ਸਿੰਘ ਆਲੋਵਾਲ ਆਦਿ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ, ਤਖਤਗੜ੍ਹ ਤੇ ਰੂਪਨਗਰ-2 ਬਲਾਕਾਂ ਦੇ ਅਧਿਆਪਕਾਂ ਨੂੰ ਮਾਰਚ 'ਚ ਮਿਲਣ ਵਾਲੀ ਫਰਵਰੀ ਦੀ ਤਨਖਾਹ ਅਜੇ ਤੱਕ ਨਹੀਂ ਮਿਲੀ | ਉਨ੍ਹਾਂ ਦੱਸਿਆ ਕਿ ਇਨ੍ਹਾਂ 'ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਦੇ ਦੋ ਬਲਾਕ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵੀ ਸ਼ਾਮਿਲ ਹਨ | ਤਨਖਾਹ ਨਾ ਮਿਲਣ ਕਾਰਨ ਅਧਿਆਪਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਸਿੱਖਿਆ ਮੰਤਰੀ ਨਿੱਜੀ ਦਖਲ ਦੇ ਕੇ ਤੁਰੰਤ ਬਜਟ ਜਾਰੀ ਕਰਵਾਉਣ |

ਪਿਛਲੀ ਖ਼ਬਰ ਸਾਬਕਾ ਇੰਸਪੈਕਟਰ ਰਾਧਾ ਕਿ੍ਸ਼ਨ ਚੈਰੀਟੇਬਲ ਲੈਬਾਰਟਰੀ ਦਾ ਹੋਇਆ ਉਦਘਾਟਨ <br/> ਅਗਲੀ ਖ਼ਬਰ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਵਲੋਂ ਟਰੰਪ ਤੇ ਨੇਤਨਯਾਹੂ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।