21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਵਲੋਂ ਰੋਸ ਧਰਨਾ 10 ਮਾਰਚ ਨੂੰ <br/>

ਅਜੀਤ ਡੈਸਕ 07-03-2026
ਨੂਰਪੁਰ ਬੇਦੀ, 6 ਮਾਰਚ (ਹਰਦੀਪ ਸਿੰਘ ਢੀਂਡਸਾ)-ਪੰਜਾਬ ਦੇ ਏਡਿਡ ਸਕੂਲਾਂ ਵਿਚ ਕੰਮ ਕਰਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਵਲੋਂ 10 ਮਾਰਚ ਨੂੰ ਡੀ.ਪੀ.ਆਈ ਦਫ਼ਤਰ ਮੁਹਾਲੀ ਵਿਖੇ ਸੂਬਾ ਪੱਧਰੀ ਰੋਸ ਧਰਨਾ ਤੇ ਮਾਰਚ ਕੱਢਣ ਦਾ ਐਲਾਨ ਕੀਤਾ ਹੈ | ਜਾਰੀ ਬਿਆਨ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ, ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ, ਪੈਸ਼ਨਸ਼ਰ ਐਸ਼ੋ. ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ, ਮੈਨੇਜਮੈਂਟ ਐਸ਼ੋਸੀਏਸ਼ਨ ਦੇ ਸੂਬਾ ਪ੍ਰਧਾਨ ਡੀ.ਐਸ.ਚਾਵਲਾ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਕ੍ਰਾਂਤ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਸੂਬੇ ਦੇ 1.75 ਲੱਖ ਵਿਦਿਆਰਥੀਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਨੂੰ ਮਈ 2025 ਤੋਂ ਤਨਖ਼ਾਹਾਂ ਦੀ ਗਰਾਂਟ ਜਾਰੀ ਨਹੀਂ ਹੋ ਸਕੀ | ਜਨਵਰੀ ਮਹੀਨੇ ਤੋਂ ਬਜਟ ਨਾ ਪੈਣ ਕਾਰਨ ਸੂਬੇ ਦੇ ਸੈਂਕੜੇ ਅਧਿਆਪਕ ਮਈ 2025 ਤੋਂ ਤਨਖ਼ਾਹਾਂ ਤੋਂ ਵਾਂਝੇ ਹਨ | ਫਰਵਰੀ-ਮਾਰਚ ਦੀ ਤਨਖ਼ਾਹ ਗਰਾਂਟ ਜਾਰੀ ਕਰਨ ਲਈ ਵਿਸ਼ੇਸ਼ ਆਡਿਟ ਪੈਰ੍ਹੇ ਤੁਰੰਤ ਕਲੀਅਰ ਕਰਵਾਉਣ ਲਈ ਨਾਦਰਸ਼ਾਹੀ ਹੁਕਮ ਜਾਰੀ ਕੀਤੇ ਗਏ ਹਨ | ਜਿਸ ਕਰਕੇ ਹੁਣ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਜਲਦ ਤਨਖ਼ਾਹ ਨਾ ਮਿਲਣ ਦੇ ਆਸਾਰ ਹਨ | 1 ਜਨਵਰੀ 2016 ਤੋਂ ਬਾਅਦ ਦੇ ਸੇਵਾ ਮੁਕਤ ਪੈਨਸ਼ਨਰਾਂ ਦੇ ਰਿਵਾਈਜ਼ਡ ਪੀ.ਪੀ.ਓ ਆਰਡਰ ਪਿੱਕ ਐਂਡ ਚੂਜ਼ ਨੀਤੀ ਤਹਿਤ ਦੇਰੀ ਨਾ ਜਾਰੀ ਕੀਤੇ ਜਾ ਰਹੇ ਹਨ | ਯੂਨੀਅਨ ਆਗੂਆਂ ਨੇ ਕਿਹਾ ਕਿ ਇਤਿਹਾਸ ਵਿਚ ਪਹਿਲੀ ਵਾਰ ਏਡਿਡ ਸਕੂਲਾਂ ਦੇ ਅਧਿਆਪਕ ਤੇ ਪੈਨਸ਼ਨਰ ਮਾੜੇ ਦੌਰ ਵਿਚੋਂ ਗੁਜ਼ਰ ਰਹੇ ਹਨ |ਅਨੇਕਾਂ ਏਡਿਡ ਸਕੂਲ ਅਸਾਮੀਆਂ ਖ਼ਾਲੀ ਹੋਣ ਕਾਰਨ ਬੰਦ ਹੋ ਰਹੇ ਹਨ | ਯੂਨੀਅਨ ਆਗੂਆਂ ਨੇ ਕਿਹਾ ਕਿ ਗੁਆਂਢੀ ਸੂਬਿਆਂ ਨੇ ਏਡਿਡ ਸਕੂਲਾਂ ਦੇ ਸਟਾਫ਼ ਨੂੰ ਸਰਕਾਰੀ ਸਕੂਲਾਂ ਵਿਚ ਮਰਜ਼ ਕਰਕੇ ਸਮੱਸਿਆਵਾਂ ਹੱਲ ਕਰ ਦਿੱਤੀਆਂ ਹਨ ਪਰ ਪੰਜਾਬ ਦੀ ਆਪ ਸਰਕਾਰ ਆਪਣੇ ਚੋਣ ਮਨੋਰਥ ਪੱਤਰ ਤੋਂ ਵੀ ਹੁਣ ਪਾਸਾ ਵੱਟ ਰਹੀ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ ਉਕਤ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਮੁੱਚੇ ਏਡਿਡ ਸਟਾਫ਼, ਪੈਨਸ਼ਨਰ ਅਤੇ ਮੈਨੇਜਮੈਂਟਾਂ 10 ਮਾਰਚ ਨੂੰ ਡੀ.ਪੀ.ਆਈ (ਸੈ) ਮੁਹਾਲੀ ਦੇ ਦਫ਼ਤਰ ਮੂਹਰੇ ਧਰਨਾ ਲਗਾਏਗੀ ਅਤੇ ਲੋੜ ਪਈ ਤਾਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਵੀ ਕੀਤਾ ਜਾਵੇਗਾ | ਇਸ ਮੌਕੇ ਐਬਿਟ ਮਸੀਹ ਜਲੰਧਰ, ਅਸ਼ੋਕ ਵਡੇਹਰਾ ਫਿਰੋਜ਼ਪੁਰ, ਜਗਜੀਤ ਸਿੰਘ ਅੰਮਿ੍ਤਸਰ, ਹਰਦੀਪ ਸਿੰਘ ਰੂਪਨਗਰ, ਸੁਖਇੰਦਰ ਸਿੰਘ ਹੁਸ਼ਿਆਰਪੁਰ, ਡਾ,ਗੁਰਮੀਤ ਸਿੰਘ ਨਵਾਂਸ਼ਹਿਰ, ਪਰਮਜੀਤ ਸਿੰਘ ਗੁਰਦਾਸਪੁਰ, ਰਣਜੀਤ ਸਿੰਘ ਅਨੰਦਪੁਰ ਸਾਹਿਬ, ਅਸ਼ਵਨੀ ਮਦਾਨ ਪਟਿਆਲਾ, ਚਰਨਜੀਤ ਸ਼ਰਮਾ, ਐਨ.ਐਨ.ਸੈਣੀ, ਕੇ.ਕੇ.ਜੋਸ਼ੀ, ਡਾ.ਜਸਵੀਰ ਸਿੰਘ, ਦਲਜੀਤ ਸਿੰਘ ਅਤੇ ਯਾਦਵਿੰਦਰ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡੀ. ਸੀ. ਵਲੋਂ ਉੱਜਵਲਾ ਯੋਜਨਾ ਤਹਿਤ ਵੱਧ ਤੋਂ ਵੱਧ ਗੈਸ ਕਨੈੱਕਸ਼ਨ ਜਾਰੀ ਕਰਨ ਦੇ ਨਿਰਦੇਸ਼ <br/> ਅਗਲੀ ਖ਼ਬਰ ਸ਼ਿਵਾਲਿਕ ਕਾਲਜ ਆਫ ਫਾਰਮੇਸੀ ਵਿਖੇ ਮਨਾਇਆ ਗਿਆ ਨੈਸ਼ਨਲ ਫਾਰਮੇਸੀ ਐਜੂਕੇਸ਼ਨ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।