21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਹੋਈ ਇਕੱਤਰਤਾ <br/>

ਅਜੀਤ ਡੈਸਕ 07-03-2026
ਮੋਰਿੰਡਾ, 6 ਮਾਰਚ (ਤਰਲੋਚਨ ਸਿੰਘ ਕੰਗ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਹਕੀਕਤ ਸਿੰਘ ਘੜੂੰਆਂ ਦੀ ਅਗਵਾਈ ਹੇਠ ਇਕੱਤਰਤਾ ਹੋਈ | ਜਿਸ ਵਿਚ ਜਥੇਬੰਦੀ ਦੇ ਸੂਬਾਈ ਕਨਵੀਨਰ ਦਲਵੀਰ ਸਿੰਘ ਸਿੱਧੂਪੁਰ ਤੇ ਸੀਨੀਅਰ ਆਗੂ ਮਿਹਰ ਸਿੰਘ ਥੇੜੀ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਹਕੀਕਤ ਸਿੰਘ ਘੜੂੰਆਂ ਨੇ ਦੱਸਿਆ ਕਿ ਮੀਟਿੰਗ ਵਿਚ ਕਿਸਾਨੀ ਮਸਲਿਆਂ ਤੇ ਸਮੱਸਿਆਵਾਂ ਸਬੰਧੀ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਚਰਚਾ ਕੀਤੀ ਗਈ ਕਿ ਪਿੰਡ ਭਾਗੂਮਾਜਰਾ ਦੇ ਟੋਲ ਪਲਾਜ਼ਾ ਪ੍ਰਬੰਧਕਾਂ ਵਲੋਂ ਨੇੜਲੇ ਪਿੰਡਾਂ ਦੇ ਲੋਕਾਂ ਤੋਂ ਜਬਰੀ ਪੈਸੇ ਵਸੂਲ ਕੀਤੇ ਜਾਂਦੇ ਹਨ | ਜਦਕਿ ਨੇੜਲੇ ਪਿੰਡ ਵਾਸੀਆਂ ਲਈ ਟੋਲ ਪਲਾਜ਼ਾ ਮੁਫ਼ਤ ਹੁੰਦਾ ਹੈ | ਜਿਸ ਸਬੰਧੀ ਪ੍ਰਬੰਧਕਾਂ ਨਾਲ ਗੱਲਬਾਤ ਕਰਨ ਲਈ ਇੱਕ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ ਚਿੱਪ ਵਾਲੇ ਮੀਟਰਾਂ ਦਾ ਸਖ਼ਤ ਤੋਂ ਸਖ਼ਤ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪਿਛਲੇ ਸਰਕਾਰ ਵਲੋਂ ਕਿਸਾਨਾਂ ਤੋਂ ਟਿਊਬਵੈੱਲ ਕੁਨੈਕਸ਼ਨ ਦੇਣ ਲਈ ਪੈਸੇ ਜਮਾਂ ਕਰਵਾ ਲਏ ਸਨ, ਪ੍ਰੰਤੂ ਹਾਲੇ ਤੱਕ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਜਾਰੀ ਨਹੀਂ ਕੀਤੇ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵਿੰਦਰ ਸਿੰਘ ਦੇਹ ਕਲਾਂ, ਮਹਿੰਦਰ ਸਿੰਘ ਗੜਾਂਗਾਂ, ਕੁਲਵਿੰਦਰ ਸਿੰਘ ਉੱਧਮਪੁਰ ਨਲਾ, ਹਰਚੰਦ ਸਿੰਘ ਭਜੌਲੀ, ਅਮਰੀਕ ਸਿੰਘ, ਬਹਾਦਰ ਸਿੰਘ, ਸੱਜਣ ਸਿੰਘ, ਮਨਪ੍ਰੀਤ ਸਿੰਘ ਖੇੜੀ, ਜਸਬੀਰ ਸਿੰਘ, ਰਣਜੀਤ ਸਿੰਘ ਬਾਸੀਆਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਸਪੋਰਟਸ ਅਤੇ ਕਲਚਰਲ ਕਲੱਬ ਯੂ.ਕੇ. ਨੇ ਕਰਵਾਇਆ 11ਵਾਂ ਹੋਲਾ ਮਹੱਲਾ ਗਤਕਾ ਤੇ ਕਬੱਡੀ ਕੱਪ <br/... ਅਗਲੀ ਖ਼ਬਰ ਚੌ. ਭਜਨ ਲਾਲ ਕਾਂਗੜ ਨੇ ਮਰਨ ਉਪਰੰਤ ਪੀ.ਜੀ.ਆਈ. ਨੂੰ ਅੰਗਦਾਨ ਕਰਨ ਦਾ ਕੀਤਾ ਇਕਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।