20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪਿੰਡ ਘਾਹੀ ਮਾਜਰਾ ਦੇ ਸਰਕਾਰੀ ਸਮਾਰਟ ਹਾਈ ਸਕੂਲ ਨੂੰ ਮਿਲੇ 5 ਕੰਪਿਊਟਰ ਤੇ 2 ਐਲ.ਈ.ਡੀ. ਪੈਨਲ <br/>

ਅਜੀਤ ਡੈਸਕ 07-03-2026
ਨੂਰਪੁਰ ਬੇਦੀ, 6 ਮਾਰਚ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਪਿੰਡ ਘਾਹੀ ਮਾਜਰਾ ਦੇ ਸਰਕਾਰੀ ਹਾਈ ਸਮਾਰਟ ਸਕੂਲ ਨੂੰ ਨਵੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ | ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਹਲਕਾ ਵਿਧਾਇਕ ਦਿਨੇਸ਼ ਚੱਡਾ ਦੀ ਰਹਿਨੁਮਾਈ ਹੇਠ ਅੱਜ ਸਕੂਲ ਨੂੰ 5 ਨਵੇਂ ਕੰਪਿਊਟਰ ਅਤੇ 2 ਵੱਡੇ ਐਲ.ਈ.ਡੀ. ਪੈਨਲ ਭੇਟ ਕੀਤੇ ਗਏ | ਇਸ ਮੌਕੇ ਵਿਧਾਇਕ ਦਿਨੇਸ਼ ਚੱਡਾ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਦੌਰਾਨ ਸਕੂਲ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕੀਤੀ | ਸਮਾਗਮ ਦੌਰਾਨ ਬੋਲਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਵਚਨਬੱਧ ਹੈ, ਤਾਂ ਜੋ ਪਿੰਡਾਂ ਦੇ ਬੱਚਿਆਂ ਨੂੰ ਵੀ ਵਧੀਆ ਅਤੇ ਆਧੁਨਿਕ ਸਿੱਖਿਆ ਪ੍ਰਾਪਤ ਹੋ ਸਕੇ | ਇਸ ਮੌਕੇ ਯੂਥ ਪ੍ਰੈਜ਼ੀਡੈਂਟ ਮੋਹਿਤ ਸ਼ਰਮਾ, ਸਾਬਕਾ ਸਰਪੰਚ ਰਾਮ ਕਿ੍ਸ਼ਨ, ਮੈਂਬਰ ਜੀਤ ਰਾਮ, ਸਰਪੰਚ ਬਲਵੀਰ ਸਿੰਘ ਭੋਲੇਵਾਲ, ਯੂਥ ਵਿੰਗ ਦੇ ਰੋਹਿਤ ਪੁਰੀ, ਰੋਸ਼ਨ ਚੌਧਰੀ ਕਾਂਗੜ ਸਮੇਤ ਪਿੰਡ ਦੀ ਸਮੂਹ ਪੰਚਾਇਤ ਵੀ ਹਾਜ਼ਰ ਰਹੀ | ਸਕੂਲ ਦੇ ਮੁੱਖ ਅਧਿਆਪਕ ਭੁਪਿੰਦਰ ਸਿੰਘ, ਮਾਸਟਰ ਰਜਿੰਦਰ ਸਿੰਘ ਅਤੇ ਮਾਸਟਰ ਭੁਪਿੰਦਰ ਸਿੰਘ ਨੇ ਵੀ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਕੂਲ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਯੂਥ ਆਗੂਆਂ ਨੇ ਭਰੋਸਾ ਦਿਵਾਇਆ ਕਿ ਸਕੂਲ ਵਿਚ ਅਧਿਆਪਕਾਂ ਦੀ ਘਾਟ ਨੂੰ ਜਲਦੀ ਪੂਰਾ ਕਰਵਾਉਣ ਲਈ ਵੀ ਉਚਿੱਤ ਪੱਧਰ 'ਤੇ ਯਤਨ ਕੀਤੇ ਜਾਣਗੇ | ਇਸਦੇ ਨਾਲ ਹੀ ਸਕੂਲ ਅਤੇ ਪਿੰਡ ਦੇ ਨੌਜਵਾਨਾਂ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਇੱਕ ਵਧੀਆ ਖੇਡ ਮੈਦਾਨ ਬਣਾਉਣ ਦਾ ਵੀ ਵਾਅਦਾ ਕੀਤਾ ਗਿਆ |

ਪਿਛਲੀ ਖ਼ਬਰ ਭਗਵੰਤ ਸਿੰਘ ਮਾਨ ਹੀ ਪੰਜਾਬੀਆਂ ਦੇ ਅਸਲ ਹਮਦਰਦ-ਡਾ. ਸੰਜੀਵ ਗੌਤਮ <br/> ਅਗਲੀ ਖ਼ਬਰ ਇੰਸਪੈਕਟਰ ਹਰਨਾਮ ਚੰਦ ਛਾਬੜੀ ਟਿੱਬਾ ਟੱਪਰੀਆ ਦੀ ਸੇਵਾਮੁਕਤੀ ਮੌਕੇ ਸਨਮਾਨ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।