08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਇਲਾਕਾ ਸੰਘਰਸ਼ ਕਮੇਟੀ ਦੀ ਦਬੁਰਜੀ ਵਿਖੇ ਮੀਟਿੰਗ <br/>

ਇਲਾਕਾ ਸੰਘਰਸ਼ ਕਮੇਟੀ ਦੀ ਦਬੁਰਜੀ ਵਿਖੇ ਮੀਟਿੰਗ ਦੌਰਾਨ ਅਹੁਦੇਦਾਰ | <br/> 08-03-2026
ਘਨੌਲੀ, 7 ਮਾਰਚ (ਜਸਵੀਰ ਸਿੰਘ ਸੈਣੀ)-ਇਲਾਕਾ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਦੀ ਅਹਿਮ ਇਕੱਤਰਤਾ ਦਬੁਰਜੀ ਵਿਖੇ ਹੋਈ | ਇਸ ਸੰਬੰਧੀ ਇਲਾਕਾ ਸੰਘਰਸ਼ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਲੋਦੀਮਾਜਰਾ ਤੇ ਗਿਆਨ ਸਿੰਘ ਘਨੌਲੀ ਨੇ ਦੱਸਿਆ ਕਿ ਥਰਮਲ ਪਲਾਂਟ ਦੀ ਸੇਮ ਕਾਰਨ ਕਿਸਾਨਾਂ ਦੀ ਬਰਬਾਦ ਹੋਈਆਂ ਫ਼ਸਲਾਂ ਨੂੰ ਲੈ ਕੇ ਡਿਪਟੀ ਚੀਫ ਨੇ ਮੀਟਿੰਗ ਦੌਰਾਨ ਭਰੋਸਾ ਦਿੱਤਾ ਸੀ ਕਿ ਪੀੜਤ ਕਿਸਾਨਾਂ ਨੂੰ ਬਰਬਾਦ ਹੋਈ ਫਸਲ ਲੈ ਕੇ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋ ਸਕੀ | ਉਨ੍ਹਾਂ ਨੇ ਕਿਹਾ ਕਿ ਕਰਜੇ ਦੀ ਮਾਰ ਹੇਠ ਜੂਝ ਰਹੇ ਕਿਸਾਨਾਂ ਦੀ ਆਰਥਿਕ ਸਥਿਤੀ ਡਾਵਾਂ ਡੋਲ ਹੋ ਗਈ | ਉਨ੍ਹਾਂ ਨੇ ਕਿਹਾ ਕਿ ਹੁਣ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਸੰਬੰਧੀ 12 ਮਾਰਚ ਨੂੰ ਪਲਾਂਟ ਦੇ ਮੇਨ ਗੇਟ ਤੇ ਰੋਸ ਰੈਲੀ ਕੀਤੀ ਜਾਵੇਗੀ | ਇਸ ਮੌਕੇ ਮਾਸਟਰ ਅਵਤਾਰ ਸਿੰਘ, ਮਾਸਟਰ ਜਗਤਾਰ ਸਿੰਘ, ਗੁਰਜੀਤ ਸਿੰਘ, ਹਰਬੰਸ ਸਿੰਘ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਚਰਚਾ 'ਚ ਹੈ ਡਾਕਟਰ ਕੈਲਾਸ਼ ਠਾਕੁਰ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ-ਭਾਈ ਚਾਵਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।