08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ 'ਚ ਐਚ. ਪੀ. ਵੀ. ਵੈਕਸੀਨ ਦੀ ਸ਼ੁਰੂਆਤ <br/>

ਸਿਹਤ ਸੰਸਥਾਵਾਂ ਵਿਚ ਐਚ. ਪੀ. ਵੀ. ਵੈਕਸੀਨ ਦੀ ਸ਼ੁਰੂਆਤ ਕਰਨ ਮੌਕੇ ਅਧਿਕਾਰੀ ਅਤੇ ਸਟਾਫ਼ | <br/> 08-03-2026
ਰੂਪਨਗਰ, 7 ਮਾਰਚ (ਸਤਨਾਮ ਸਿੰਘ ਸੱਤੀ)-ਸਿਵਲ ਸਰਜਨ ਡਾ. ਨਵਰੂਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ, ਸਬ ਡਿਵੀਜ਼ਨ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਤੇ ਪ੍ਰਾਇਮਰੀ ਹੈਲਥ ਸੈਂਟਰਾਂ ਵਿਚ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਹਿਊਮਨ ਪੈਪੀਲੋਮਾ ਵਾਇਰਸ (ਐਚ. ਪੀ. ਵੀ.) ਵੈਕਸੀਨ ਲਗਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਹ ਵੈਕਸੀਨ 14 ਸਾਲ ਦੀ ਉਮਰ ਪੂਰੀ ਕਰ ਚੁੱਕੀਆਂ ਅਤੇ 15 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਨੂੰ ਮੁਫ਼ਤ ਲਗਾਈ ਜਾਵੇਗੀ | ਇਹ ਮੁਹਿੰਮ ਤਿੰਨ ਮਹੀਨਿਆਂ ਤੱਕ ਚੱਲੇਗੀ ਤੇ ਬਾਅਦ 'ਚ ਇਸ ਨੂੰ ਰੁਟੀਨ ਟੀਕਾਕਰਨ ਪ੍ਰੋਗਰਾਮ 'ਚ ਸ਼ਾਮਿਲ ਕੀਤਾ ਜਾਵੇਗਾ | ਸਿਵਲ ਹਸਪਤਾਲ ਰੂਪਨਗਰ ਵਿਚ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਅੰਜਲੀ ਚੌਧਰੀ ਵਲੋਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਇਹ ਟੀਕਾ ਜ਼ਰੂਰ ਲਗਵਾਉਣ, ਤਾਂ ਜੋ ਉਨ੍ਹਾਂ ਨੂੰ ਸਰਵਾਈਕਲ ਕੈਂਸਰ ਵਰਗੀ ਜਾਨਲੇਵਾ ਬਿਮਾਰੀ ਤੋਂ ਬਚਾਇਆ ਜਾ ਸਕੇ | ਇਸ ਮੌਕੇ ਐਲ. ਐਚ. ਵੀ. ਡਾ. ਸ਼ਾਹੀਨ ਵਾਲੀਆ ਤੇ ਮਲਟੀਪਰਪਜ਼ ਵਰਕਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਮੈਡਮ ਰੇਨੂੰ ਕੌਸ਼ਲ ਸਟੇਟ ਐਵਾਰਡੀ ਅਗਲੀ ਖ਼ਬਰ ਚਰਚਾ 'ਚ ਹੈ ਡਾਕਟਰ ਕੈਲਾਸ਼ ਠਾਕੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।