08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਕੈਬਨਿਟ ਮੰਤਰੀ ਗੋਇਲ ਨੇ ਸ਼ਾਹਪੁਰ ਬੇਲਾ ਵਿਖੇ 15.68 ਕਰੋੜ ਦੀ ਲਾਗਤ ਨਾਲ ਬੋਲਡਰ ਰਿਵਟਮੈਂਟ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ <br/>

ਅਜੀਤ ਡੈਸਕ 08-03-2026
ਨੂਰਪੁਰ ਬੇਦੀ, 7 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਦੇ ਜਲ ਸਰੋਤ ਵਿਭਾਗ ਦੇ ਕੈਬਿਨਟ ਮੰਤਰੀ ਬਰਿੰਦਰ ਗੋਇਲ ਵਲੋਂ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਮੰਗ ਨੂੰ ਮਨਜ਼ੂਰ ਕਰਦਿਆਂ ਬਲਾਕ ਨੂਰਪੁਰ ਬੇਦੀ ਦੇ ਪਿੰਡ ਸ਼ਾਹਪੁਰ ਬੇਲਾ ਵਿਖੇ ਦਰਿਆ ਕਿਨਾਰੇ ਲਗਾਈ ਜਾਣ ਵਾਲੀ ਬੋਲਡਰ ਰਿਵਟਮੈਂਟ ਦਾ ਨੀਂਹ ਪੱਥਰ ਰੱਖਿਆ | ਲਗਪਗ 15 ਕਰੋੜ 68 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਇਸ ਪ੍ਰਾਜੈਕਟ ਦਾ ਮਕਸਦ ਦਰਿਆ ਨਾਲ ਲੱਗਦੇ ਪਿੰਡਾਂ ਨੂੰ ਬਰਸਾਤ ਦੇ ਮੌਸਮ ਦੌਰਾਨ ਆਉਣ ਵਾਲੇ ਹੜ੍ਹਾਂ ਤੋਂ ਬਚਾਉਣਾ ਅਤੇ ਦਰਿਆਈ ਕਟਾਅ ਨੂੰ ਰੋਕਣਾ ਹੈ | ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਨੂਰਪੁਰ ਬੇਦੀ ਬਲਾਕ ਦੇ ਕਈ ਪਿੰਡ ਸਤਲੁਜ ਦਰਿਆ ਦੇ ਨੇੜੇ ਹੋਣ ਕਰਕੇ ਹਰ ਸਾਲ ਬਰਸਾਤ ਦੇ ਮੌਸਮ 'ਚ ਹੜ੍ਹਾਂ ਦੇ ਖ਼ਤਰੇ ਦਾ ਸਾਹਮਣਾ ਕਰਦੇ ਹਨ | ਇਸ ਲਈ ਸਰਕਾਰ ਵਲੋਂ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਬਣਾਉਣ ਲਈ ਬੋਲਡਰ ਰਿਵਟਮੈਂਟ ਵਰਗੇ ਪੱਕੇ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਦਰਿਆ ਦੇ ਕਿਨਾਰਿਆਂ 'ਤੇ ਵੱਡੇ ਪੱਥਰ ਲਗਾ ਕੇ ਮਜ਼ਬੂਤ ਡੰਗੇ ਤਿਆਰ ਕੀਤੇ ਜਾਣਗੇ | ਕੈਬਿਨਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਪੰਜਾਬ ਨੇ 1988 ਤੋਂ ਬਾਅਦ ਸਭ ਤੋਂ ਵੱਡੇ ਹੜ੍ਹਾਂ ਦੇ ਹਾਲਤਾਂ ਦਾ ਸਾਹਮਣਾ ਕੀਤਾ ਸੀ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਮਾਹਿਰਾਂ ਦੀਆਂ ਟੀਮਾਂ ਤਿਆਰ ਕਰਕੇ ਪੂਰੇ ਪੰਜਾਬ 'ਚ ਦਰਿਆਈ ਇਲਾਕਿਆਂ ਦਾ ਸਰਵੇ ਕਰਵਾਇਆ | ਉਪਰੰਤ ਲੋੜ ਅਨੁਸਾਰ ਡੰਗੇ, ਬੋਲਡਰ ਰਿਵਟਮੈਂਟ ਤੇ ਹੋਰ ਸੁਰੱਖਿਆ ਪ੍ਰਬੰਧਾਂ ਲਈ ਪ੍ਰਾਜੈਕਟ ਤਿਆਰ ਕਰਕੇ ਕੰਮ ਸ਼ੁਰੂ ਕੀਤਾ | ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਇਹ ਪ੍ਰਾਜੈਕਟ ਇਲਾਕੇ ਲਈ ਬਹੁਤ ਵੱਡੀ ਰਾਹਤ ਸਾਬਤ ਹੋਵੇਗਾ | ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਬਰਿੰਦਰ ਸਿੰਘ ਗੋਇਲ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਮਲਕੀਤ ਸਿੰਘ ਸ਼ਾਹਪੁਰ, ਸੁਰਿੰਦਰ ਸਰਪੰਚ ਬਸੀ, ਅਜੈਬ ਸਿੰਘ ਸਰਪੰਚ ਛੱਜਾ, ਕਮਲ ਸਰਪੰਚ ਚੋਂਤਾ, ਕਸ਼ਮੀਰ ਸਿੰਘ ਸਰਪੰਚ ਅਮਰਪੁਰ ਬੇਲਾ ਤੇ ਵੱਖ-ਵੱਖ ਪਿੰਡਾਂ ਦੇ ਪੰਚ ਤੇ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਭੂਰੀਵਾਲੇ ਟਿੱਬਾ ਨੰਗਲ ਕਾਲਜ ਵਿਖੇ ਮਹਿਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਕਾਂਸ਼ੀ ਰਾਮ ਨੂੰ ਭਾਰਤ ਰਤਨ ਦੇ ਕੇ ਸਨਮਾਨਿਤ ਕੀਤਾ ਜਾਵੇ-ਨਨਹੇੜੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।