09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂਅ 'ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ-ਬੈਂਸ

ਅਜੀਤ ਡੈਸਕ 08-03-2026
ਸ੍ਰੀ ਅਨੰਦਪੁਰ ਸਾਹਿਬ, 7 ਮਾਰਚ (ਕਰਨੈਲ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂਅ 'ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ ਸਥਾਪਨਾ ਨੂੰ ਕੈਬਨਿਟ ਵਲੋਂ ਮਨਜੂਰੀ ਦੇ ਦਿੱਤੀ ਗਈ ਹੈ | ਇਸ ਸੰਬੰਧੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾਂ ਸ਼ਹੀਦੀ ਸਤਾਬਦੀ ਸਮਾਗਮਾਂ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਰੂ ਨਗਰੀ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂਅ 'ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਹੁਣ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਹੋਈ ਕੈਬਨਿਟ ਦੀ ਮੀਟਿੰਗ 'ਚ ਯੂਨੀਵਰਸਿਟੀ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਲਈ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ |
ਪਿਛਲੀ ਖ਼ਬਰ ਨਾਨੋਵਾਲ ਬੇਟ ਦੀ ਪੰਚਾਇਤ ਨੂੰ ਸਰਬਸੰਮਤੀ ਨਾਲ ਚੁਣੇ ਜਾਣ 'ਤੇ ਦਿੱਤਾ 5 ਲੱਖ ਦਾ ਚੈੱਕ ਅਗਲੀ ਖ਼ਬਰ ਆਰ. ਬੀ. ਯੂ. 'ਚ ਰਾਸ਼ਟਰੀ ਵਿਗਿਆਨ ਦਿਵਸ ਮੌਕੇ ਮਹਿਲਾ ਲੀਡਰਸ਼ਿਪ 'ਤੇ ਕਰਵਾਈ ਵਰਕਸ਼ਾਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।