26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਗਦਰੀ ਬਾਬੇ ਵਿਚਾਰਧਾਰਕ ਮੰਚ ਵਲੋਂ ਜੰਗ ਵਿਰੋਧੀ ਸਮਾਗਮ ਭਲਕੇ

ਅਜੀਤ ਡੈਸਕ 26-03-2026
ਮੋਰਿੰਡਾ, 25 ਮਾਰਚ (ਪਿ੍ਤਪਾਲ ਸਿੰਘ)-ਗਦਰੀ ਬਾਬੇ ਵਿਚਾਰਧਾਰਕ ਮੰਚ ਪੰਜਾਬ ਖਰੜ ਅਤੇ ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਲੱਬ ਮੜੋਲੀ ਕਲਾਂ ਵਲੋਂ ਗਦਰ ਤੇ ਆਜ਼ਾਦੀ ਸੰਗਰਾਮ ਦੇ ਸ਼ਹੀਦ ਕਾਂਸ਼ੀ ਰਾਮ ਮੜੌਲੀ, ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹੀਦੀ ਨੂੰ ਸਮਰਪਿਤ ਜੰਗ ਵਿਰੋਧੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਲਾਜ਼ਮ ਆਗੂ ਸੁਖਵਿੰਦਰ ਸਿੰਘ ਦੁੱਮਣਾ ਨੇ ਦੱਸਿਆ ਕਿ ਕੌਮੀ ਸ਼ਹੀਦਾਂ ਦੀ ਯਾਦ ਵਿਚ ਇਹ ਸਮਾਗਮ 27 ਮਾਰਚ ਨੂੰ ਪਿੰਡ ਮੜੌਲੀ ਕਲਾਂ ਵਿਖੇ ਕਰਵਾਇਆ ਜਾਵੇਗਾ | ਇਸ ਸਮਾਗਮ ਦੌਰਾਨ 27 ਮਾਰਚ ਨੂੰ ਸ਼ਾਮ 5 ਵਜੇ ਤੋਂ 7 ਵਜੇ ਤੱਕ ਸੈਮੀਨਾਰ ਕਰਵਾਇਆ ਜਾਵੇਗਾ, ਜਿਸ ਵਿਚ ਡਾ. ਕੁਲਦੀਪ ਸਿੰਘ ਦੀਪ ਤੇ ਡਾ. ਅਰਵਿੰਦਰ ਕੌਰ ਕਾਕੜਾ ਆਦਿ ਬੁਲਾਰੇ ਸੰਬੋਧਨ ਕਰਨਗੇ | ਉਪਰੰਤ ਸ਼ਾਮ 7 ਵਜੇ ਤੋਂ 10 ਵਜੇ ਤੱਕ ਡਾ. ਸੋਮਪਾਲ ਹੀਰਾ ਦੀ ਨਿਰਦੇਸ਼ਨਾ ਹੇਠ ਨਾਟਕ ਛੱਲਾ ਅਤੇ ਬੱਚੇ ਜੋ ਬੱਚੇ ਨਹੀਂ ਖੇਡੇ ਜਾਣਗੇ |
ਪਿਛਲੀ ਖ਼ਬਰ ਰੋਪੜ ਦੇ ਅੰਨਮ.ਏ.ਆਈ ਸੈਂਟਰ ਵਲੋਂ ਪੰਜਾਬ 'ਚ ਏ.ਆਈ ਆਧਾਰਿਤ ਖੇਤੀ ਕ੍ਰਾਂਤੀ ਦੀ ਸ਼ੁਰੂਆਤ <br/> ਅਗਲੀ ਖ਼ਬਰ ਦਸਤਾਰ ਸਿਖਲਾਈ ਕੈਂਪਾਂ ਦੀ ਸ਼ੁਰੂਆਤ 30 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।