26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸੀ-ਪਾਈਟ ਕੈਂਪ ਨੰਗਲ ਵਿਚ ਅਗਨੀਵੀਰ ਭਰਤੀ ਲਈ ਮੁਫ਼ਤ ਟਰੇਨਿੰਗ ਸ਼ੁਰੂ

ਅਜੀਤ ਡੈਸਕ 26-03-2026
ਨੰਗਲ, 25 ਮਾਰਚ (ਪ੍ਰੀਤਮ ਸਿੰਘ ਬਰਾਰੀ)-ਸੀ-ਪਾਈਟ ਕੈਂਪ ਨੰਗਲ ਵਲੋਂ ਅਗਨੀਵੀਰ ਭਰਤੀ ਲਈ ਤਿਆਰੀ ਕਰ ਰਹੇ ਨੌਜਵਾਨਾਂ ਲਈ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟਰੇਨਿੰਗ ਅਧਿਕਾਰੀ ਸੂਬੇਦਾਰ ਤਜਿੰਦਰ ਸਿੰਘ ਨੇ ਦੱਸਿਆ ਕਿ ਇਹ ਟਰੇਨਿੰਗ ਖ਼ਾਸ ਤੌਰ 'ਤੇ ਜ਼ਿਲ੍ਹਾ ਰੋਪੜ, ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ ਅਤੇ ਜ਼ਿਲ੍ਹਾ ਨਵਾਂਸ਼ਹਿਰ ਦੀ ਤਹਿਸੀਲ ਬਲਾਚੌਰ ਦੇ ਨੌਜਵਾਨਾਂ ਲਈ ਆਯੋਜਿਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਅਗਨਵੀਰ ਭਰਤੀ ਲਈ ਰਜਿਸਟਰੇਸ਼ਨ ਪ੍ਰਕਿਰਿਆ 13 ਫਰਵਰੀ ਤੋਂ ਸ਼ੁਰੂ ਹੋ ਕੇ 01 ਅਪ੍ਰੈਲ 2026 ਤੱਕ ਜਾਰੀ ਰਹੇਗੀ | ਇਸ ਟਰੇਨਿੰਗ ਦੌਰਾਨ ਨੌਜਵਾਨਾਂ ਨੂੰ ਲਿਖਤੀ ਪਰੀਖਿਆ ਦੀ ਪੂਰੀ ਤਿਆਰੀ ਕਰਵਾਈ ਜਾ ਰਹੀ ਹੈ, ਜਿਸ ਨਾਲ ਉਹ ਭਰਤੀ ਪ੍ਰਕਿਰਿਆ ਵਿਚ ਵਧੀਆ ਪ੍ਰਦਰਸ਼ਨ ਕਰ ਸਕਣ | ਉਨ੍ਹਾਂ ਨੇ ਦੱਸਿਆ ਕਿ ਉਮੀਦਵਾਰ ਦੀ ਉਮਰ 17 ਤੋਂ 21 ਸਾਲ ਹੋਣੀ ਲਾਜ਼ਮੀ ਹੈ | ਇਸ ਤੋਂ ਇਲਾਵਾ ਦਸਵੀਂ ਕਲਾਸ ਵਿਚ ਘੱਟੋ-ਘੱਟ 45 ਫੀਸਦੀ ਅੰਕ ਹੋਣੇ ਚਾਹੀਦੇ ਹਨ | ਉਮੀਦਵਾਰ ਦਾ ਕੱਦ 170 ਸੈਂਟੀਮੀਟਰ ਅਤੇ ਛਾਤੀ 77/82 ਸੈਂਟੀਮੀਟਰ ਹੋਣੀ ਜ਼ਰੂਰੀ ਹੈ | ਸੂਬੇਦਾਰ ਤਜਿੰਦਰ ਸਿੰਘ ਨੇ ਹੋਰ ਦੱਸਿਆ ਕਿ ਕੈਂਪ ਵਿਚ ਟਰੇਨਿੰਗ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣ-ਪੀਣ ਦੀ ਸਹੂਲਤ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਹੈ | ਇੱਛੁਕ ਉਮੀਦਵਾਰ ਵਧੇਰੇ ਜਾਣਕਾਰੀ ਲਈ ਸੀ-ਪਾਈਟ ਕੈਂਪ, ਗੌਰਮਿੰਟ ਸ਼ਿਵਾਲਿਕ ਕਾਲਜ, ਮੌਜੋਵਾਲ ਨਯਾ ਨੰਗਲ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਮੋਬਾਈਲ ਨੰਬਰ 90415-58978 'ਤੇ ਸੰਪਰਕ ਕਰ ਸਕਦੇ ਹਨ |
ਪਿਛਲੀ ਖ਼ਬਰ ਪੁਰਖਾਲੀ ਇਲਾਕੇ ਅੰਦਰ ਗੈਸ ਸਿਲੰਡਰ, ਪੈਟਰੋਲ ਅਤੇ ਡੀਜ਼ਲ ਨਾ ਮਿਲਣ ਕਾਰਨ ਲੋਕਾਂ 'ਚ ਹਾਹਾਕਾਰ ਅਗਲੀ ਖ਼ਬਰ ਸੜਕਾਂ ਕਿਨਾਰੇ ਖੋਲ੍ਹੇ ਸ਼ਰਾਬ ਦੇ ਠੇਕੇ ਅÏਰਤਾਂ ਅਤੇ ਸਕੂਲੀ ਵਿਦਿਆਰਥੀਆਂ ਲਈ ਪ੍ਰੇਸ਼ਾਨੀ ਦਾ ਸਬੱਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।