ਨੂਰਪੁਰ ਬੇਦੀ, 25 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ)-ਸਥਾਨਕ ਪੁਲਿਸ ਨੇ ਅਫੀਮ ਅਤੇ ਡਰੱਗ ਮਨੀ ਸਮੇਤ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਸਥਾਨਕ ਥਾਣਾ ਮੁਖੀ ਇੰਸਪੈਕਟਰ ਰੋਹਿਤ ਸ਼ਰਮਾ ਨੇ ਦੱਸਿਆ ਕਿ ਐਸ.ਆਈ. ਸਰਤਾਜ ਸਿੰਘ ਪੁਲਿਸ ਪਾਰਟੀ ਸਮੇਤ ਜਦੋਂ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਪਿੰਡ ਬਸਾਲੀ ਨੇੜੇ ਜਾਂਚ ਕਰ ਰਹੇ ਸਨ ਤਾਂ ਦੁਪਹਿਰ ਡੇਢ ਵਜੇ ਦੇ ਕਰੀਬ ਪਿੰਡ ਵਾਲੇਵਾਲ ਸਾਈਡ ਤੋਂ ਇੱਕ ਕਾਰ ਨੰਬਰ ਸੀਐਚ04-ਈ-9536 ਅਲਟੋ ਸਿਲਵਰ ਰੰਗ ਦੀ ਆਉਂਦੀ ਦੇਖੀ, ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਰੋਕ ਕੇ ਕਾਬੂ ਕੀਤਾ | ਇਸ ਕਾਰ ਵਿਚ ਤਿੰਨ ਨੌਜਵਾਨ ਸਵਾਰ ਸਨ | ਚਾਲਕ ਨੇ ਆਪਣਾ ਨਾਮ ਦਿਨੇਸ਼ ਸਿੰਘ ਉਰਫ ਬੰਟੀ ਪੁੱਤਰ ਚੰਚਲ ਸਿੰਘ ਵਾਸੀ ਪਿੰਡ ਪਲਾਟਾ ਥਾਣਾ ਨੂਰਪੁਰ ਬੇਦੀ ਅਤੇ ਉਸ ਦੇ ਨਾਲ ਬੈਠੇ ਸਾਥੀ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਉਰਫ ਗੋਲਡੀ ਪੁੱਤਰ ਰਾਮ ਕੁਮਾਰ ਵਾਸੀ ਪਿੰਡ ਕਾਹਨਪੁਰ ਖੂਹੀ ਥਾਣਾ ਨੂਰਪੁਰ ਬੇਦੀ ਅਤੇ ਪਿਛਲੀ ਸੀਟ 'ਤੇ ਬੈਠੇ ਵਿਅਕਤੀ ਨੇ ਆਪਣਾ ਨਾਮ ਰਵਿੰਦਰ ਕੁਮਾਰ ਉਰਫ਼ ਰਵੀ ਪੁੱਤਰ ਜਗਨਨਾਥ ਪਿੰਡ ਬਾਲੇਵਾਲ ਥਾਣਾ ਨੂਰਪੁਰ ਬੇਦੀ ਜ਼ਿਲ੍ਹਾ ਰੂਪਨਗਰ ਦੱਸਿਆ | ਜਦੋਂ ਪੁਲਿਸ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਕਤ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਡਿੱਗੀ 'ਚੋਂ ਮੈਟ ਦੇ ਥੱਲਿਓਾ ਇੱਕ ਪਾਰਦਰਸ਼ੀ ਮੋਮੀ ਲਿਫਾਫੇ ਵਿੱਚੋਂ 886 ਗਰਾਮ ਅਫੀਮ ਬਰਾਮਦ ਹੋਈ ਅਤੇ 500 ਰੁਪਏ ਦੇ 96 ਨੋਟ ਕੁੱਲ 48 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਏ | ਸਥਾਨਕ ਪੁਲਿਸ ਨੇ ਉਕਤ ਨੌਜਵਾਨਾਂ ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਹੈ |