ਚੰਡੀਗੜ੍ਹ, 25 ਮਾਰਚ (ਅਜੀਤ ਬਿਊਰੋ)- 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 64ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਿ'ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 540 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 64ਵੇਂ ਦਿਨ ਪੁਲਿਸ ਟੀਮਾਂ ਨੇ 206 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜੇ 'ਚੋਂ 3 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫਤਾਰੀਆਂ ਦੀ ਗਿਣਤੀ 16,884 ਹੋ ਗਈ ਹੈ | ਇਸ ਤੋਂ ਇਲਾਵਾ 59 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 122 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫਤਾਰ ਕੀਤਾ ਹੈ |