26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਤੇਜਿੰਦਰ ਸਿੰਘ ਸਰਬਸੰਮਤੀ ਨਾਲ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਦੇ ਪ੍ਰੈੱਸ ਸਕੱਤਰ ਚੁਣੇ <br/>

ਅਜੀਤ ਡੈਸਕ 26-03-2026
ਸ੍ਰੀ ਅਨੰਦਪੁਰ ਸਾਹਿਬ, 25 ਮਾਰਚ (ਕਰਨੈਲ ਸਿੰਘ)-ਨਾਨ ਟੀਚਿੰਗ ਇੰਪਲਾਈਜ ਯੂਨੀਅਨ ਦੇ ਹਾਊਸ ਦੀ ਮੀਟਿੰਗ ਖਾਲਸਾ ਕਾਲਜ ਅੰਮਿ੍ਤਸਰ ਵਿਚ ਹੋਈ | ਇਸ ਮੀਟਿੰਗ ਦੌਰਾਨ ਵੱਖ-ਵੱਖ ਮਤੇ ਸਰਬ ਸੰਮਤੀ ਨਾਲ ਪਾਸ ਕੀਤੇ ਗਏ ਇਹਨਾਂ ਮਤਿਆਂ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸੰਬੰਧਿਤ ਕਾਲਜਾਂ ਵਿਚ ਨਾਨ ਟੀਚਿੰਗ ਸਟਾਫ ਦੀ ਲੀਵ ਇਨਕੈਸ਼ਮੈਂਟ ਦਾ ਮਤਾ ਮੁੱਖ ਤੌਰ 'ਤੇ ਪਾਸ ਕੀਤਾ ਗਿਆ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਨਾਨ ਟੀਚਿੰਗ ਟੀਚਿੰਗ ਮੁਲਾਜ਼ਮਾਂ ਨੂੰ ਨਹੀਂ ਮਿਲ ਰਿਹਾ | ਇਸ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਜੋ ਸਮੇਂ ਸਮੇਂ 'ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਹੋਰ ਅਫ਼ਸਰ ਸਾਹਿਬਾਨ ਨਾਲ ਸੰਪਰਕ ਕਰਕੇ ਇਸ ਕੇਸ ਦੀ ਪੈਰਵੀ ਕਰੇਗੀ | ਮੰਚ ਦਾ ਸੰਚਾਲਨ ਅਵਤਾਰ ਸਿੰਘ ਖਾਲਸਾ ਕਾਲਜ ਅੰਮਿ੍ਤਸਰ ਨੇ ਕੀਤਾ | ਇਸ ਤੋਂ ਇਲਾਵਾ ਪੁਰਾਣੇ ਹਾਊਸ ਨੂੰ ਅਗਲੇ ਦੋ ਸਾਲਾਂ ਲਈ ਚੁਣਿਆ ਗਿਆ ਅਤੇ ਕੁਛ ਨਵੇਂ ਚਿਹਰਿਆਂ ਨੂੰ ਸੈਂਟਰਲ ਬੋਡੀ ਵਿੱਚ ਮੌਕਾ ਦਿੱਤਾ ਗਿਆ ਇਨ੍ਹਾਂ 'ਚ ਸ. ਤੇਜਿੰਦਰ ਸਿੰਘ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਨੂੰ ਪ੍ਰੈਸ ਸਕੱਤਰ, ਹਰਜਿੰਦਰ ਸਿੰਘ ਆਰ. ਐਸ. ਡੀ. ਕਾਲਜ ਫਿਰੋਜ਼ਪੁਰ ਨੂੰ ਸਹਾਇਕ ਸਕੱਤਰ ਦੀ ਨਵੀਂ ਜਿੰਮੇਵਾਰੀ ਸੌਂਪੀ ਗਈ | ਸਟੇਜ ਤੋਂ ਬੋਲਦੇ ਹੋਏ ਜਨਰਲ ਸਕੱਤਰ ਜਗਦੀਪ ਸਿੰਘ ਡੀ. ਏ. ਵੀ. ਕਾਲਜ ਜਗਰਾਓ ਨੇ ਕਿਹਾ ਕਿ ਜਲਦ ਹੀ ਪੂਰੇ ਪੰਜਾਬ ਦੇ ਜ਼ਿਲ੍ਹਾ ਪੱਧਰ ਦੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ, ਜਿਨਾਂ ਦੀ ਪਿਛਲੇ ਲੰਮੇ ਸਮੇਂ ਤੋਂ ਬਹੁਤ ਜ਼ਰੂਰਤ ਮਹਿਸੂਸ ਕੀਤੀ ਜਾ ਰਹੀ ਸੀ | ਇਸ ਮੌਕੇ ਪ੍ਰਧਾਨ ਸਵਿੰਦਰ ਸਿੰਘ ਗੋਲਾ ਪੰਜਾਬ ਖਾਲਸਾ ਕਾਲਜ ਨੇ ਆਏ ਹੋਏ ਵੱਖ-ਵੱਖ ਕਾਲਜਾਂ ਤੋਂ ਡੈਲੀਗੇਟਸ ਦਾ ਧੰਨਵਾਦ ਕੀਤਾ ਗਿਆ | ਸਟੇਜ ਤੋਂ ਸੰਬੋਧਨ ਕਰਨ ਵਾਲੇ ਬੁਲਾਰਿਆਂ 'ਚ ਉਕਤ ਤੋਂ ਇਲਾਵਾ ਉਪ ਪ੍ਰਧਾਨ ਦੀਪਕ ਸ਼ਰਮਾ ਡੀ.ਏ.ਵੀ. ਕਾਲਜ ਅੰਮਿ੍ਤਸਰ, ਪੰਜਾਬੀ ਯੂਨੀਵਰਸਿਟੀ ਵਿੰਗ ਦੇ ਪ੍ਰਧਾਨ ਅਮਰੀਕ ਸਿੰਘ, ਪ੍ਰੇਮ ਸਿੰਘ ਜਥੇਬੰਧਕ ਸਕੱਤਰ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ, ਮਨੋਜ ਪਾਂਡੇ ਫਾਇਨਾਂਸ ਸੈਕਟਰੀ, ਰਵੀ ਮੈਣੀ ਐਚ.ਐਮ.ਸੀ. ਕਾਲਜ ਜਲੰਧਰ ਨੇ ਵਿਸ਼ੇਸ਼ ਤੌਰ 'ਤੇ ਸੰਬੋਧਨ ਕੀਤਾ | ਪੰਜਾਬ ਦੇ ਵੱਖ ਵੱਖ ਹਿੱਸਿਆਂ 'ਚੋਂ ਕਾਲਜਾਂ ਨੇ ਹਿੱਸਾ ਲਿਆ | ਇਸ ਮੌਕੇ ਸੋਹਣ ਸਿੰਘ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ, ਦਵਿੰਦਰ ਸਿੰਘ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ, ਉਪ ਪ੍ਰਧਾਨ ਖ਼ਾਲਸਾ ਕਾਲਜ ਅੰਮਿ੍ਤਸਰ ਕੰਵਲਜੀਤ ਸਿੰਘ, ਪਿ੍ਤਪਾਲ ਸਿੰਘ, ਪਵਨ ਕੁਮਾਰ ਮੁਨਸ਼ੀ, ਪ੍ਰੀਤਮ ਸਿੰਘ, ਜਸਵੰਤ ਸਿੰਘ ਖਾਲਸਾ ਕਾਲਜ ਅੰਮਿ੍ਤਸਰ ਹਾਜ਼ਰ ਸਨ |

ਪਿਛਲੀ ਖ਼ਬਰ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਨੇ ਮੋਰਿੰਡਾ ਵਿਖੇ ਚਾਰਜ ਸੰਭਾਲਿਆ <br/> ਅਗਲੀ ਖ਼ਬਰ ਪੁਲਿਸ ਵਲੋਂ 540 ਥਾਵਾਂ 'ਤੇ ਛਾਪੇਮਾਰੀ, 206 ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।