26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਬਲਾਕ ਨੂਰਪੁਰ ਬੇਦੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਅਜੀਤ ਡੈਸਕ 26-03-2026
ਨੂਰਪੁਰ ਬੇਦੀ, 25 ਮਾਰਚ (ਵਿੰਦਰਪਾਲ ਝਾਂਡੀਆਂ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੋਪੜ ਵਲੋਂ ਕਿਸਾਨਾਂ ਨੂੰ ਨਵੀਆਂ ਖੇਤੀਬਾੜੀ ਤਕਨੀਕਾਂ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਗਰੂਕ ਕਰਨ ਲਈ ਬਲਾਕ ਪੱਧਰੀ ' ਕਿਸਾਨ ਸਿਖਲਾਈ ਕੈਂਪ ਨੂਰਪੁਰ ਬੇਦੀ ਵਿਖੇ ਲਗਾਇਆ ਗਿਆ | ਜਿਸ ਵਿਚ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਭਾਗ ਲਿਆ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਚ.ਪੀ.ਐੱਸ. ਭਰੋਤ ਜ਼ਿਲ੍ਹਾ ਸਿਖਲਾਈ ਅਫ਼ਸਰ ਰੂਪਨਗਰ ਨੇ ਦੱਸਿਆ ਕਿ ਇਸ ਕੈਂਪ ਵਿਚ ਬਲਾਕ ਦੇ ਖੇਤੀਬਾੜੀ ਵਿਕਾਸ ਅਫ਼ਸਰ ਅਤੇ ਜ਼ਿਲ੍ਹਾ ਸਿਖਲਾਈ ਵਿੰਗ ਦੇ ਖੇਤੀਬਾੜੀ ਮਾਹਿਰਾਂ ਵਲੋਂ ਵੱਖ-ਵੱਖ ਵਿਸ਼ਿਆਂ 'ਤੇ ਜਾਣਕਾਰੀ ਦਿੱਤੀ ਗਈ | ਕਿਸਾਨਾਂ ਨੂੰ ਰਿਵਾਇਤੀ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਅਤੇ ਆਧੁਨਿਕ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋ ਖੇਤੀ ਲਾਗਤ ਘਟਾ ਕੇ ਵੱਧ ਤੋਂ ਵੱਧ ਆਮਦਨ ਹਾਸਲ ਕੀਤੀ ਜਾ ਸਕੇ | ਕਿਸਾਨਾਂ ਨੂੰ ਵੱਧ ਆਮਦਨ ਮੁਹੱਈਆ ਕਰਨ ਲਈ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਸੰਯੁਕਤ ਖੇਤੀ ਮਾਡਲ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ | ਇਸ ਤੋਂ ਇਲਾਵਾ ਖੇਤੀਬਾੜੀ ਉਤਪਾਦਾਂ ਦੀ ਪ੍ਰੋਸੈਸਿੰਗ ਪਿੰਡ ਪੱਧਰ 'ਤੇ ਕਰਨ ਅਤੇ ਸੀਡ ਪ੍ਰੋਡਕਸ਼ਨ ਅਪਣਾਉਣ ਲਈ ਕਿਸਾਨਾਂ ਨੂੰ ਸਲਾਹ ਦਿੱਤੀ ਗਈ | ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਸੰਭਾਲਣ ਲਈ ਅਪੀਲ ਕੀਤੀ ਗਈ | ਆਉਂਦੇ ਸਾਉਣੀ ਸੀਜ਼ਨ ਦੌਰਾਨ ਖਾਦਾਂ ਦੀ ਵਰਤੋਂ ਮਿੱਟੀ ਦੀ ਪਰਖ ਦੇ ਆਧਾਰ 'ਤੇ ਕਰਨ ਅਤੇ ਧਰਤੀ ਹੇਠਲੇ ਡਿਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਧਾਨ ਹੇਠ ਰਕਬਾ ਘਟਾ ਕੇ ਮੱਕੀ ਅਤੇ ਦਾਲਾਂ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ | ਇਸ ਤੋਂ ਇਲਾਵਾ, ਪਿਛਲੇ ਸਾਲ ਸਾਉਣੀ ਸੀਜ਼ਨ ਦੌਰਾਨ ਧਾਨ ਵਿਚ ਆਏ ਬੌਣੇਪਣ ਰੋਗ ਦੇ ਲੱਛਣਾਂ ਅਤੇ ਇਸ ਦੇ ਹੱਲ ਬਾਰੇ ਕਿਸਾਨਾਂ ਨਾਲ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ | ਡਾ. ਭਰੋਤ ਨੇ ਦੱਸਿਆ ਕਿ ਕਿਸਾਨ ਸਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਕਿਸਾਨ ਐਗਰੀ ਸਟੈਕ ਪੋਰਟਲ 'ਤੇ ਰਜਿਸਟਰੇਸ਼ਨ ਲਾਜ਼ਮੀ ਕਰਵਾਉਣ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕੀ ਸੇਵਾ ਕੇਂਦਰ 'ਤੇ ਆਧਾਰ ਕਾਰਡ ਨਾਲ ਜਾ ਕੇ ਬਿਨਾ ਦੇਰੀ ਰਜਿਸਟਰੇਸ਼ਨ ਕਰਵਾਉਣ | ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਸੰਬੰਧਿਤ ਬਲਾਕ ਦੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ | ਇਸ ਮੌਕੇ 'ਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਸੁਖਸਾਗਰ ਸਿੰਘ ਅਤੇ ਤੇਜਿੰਦਰ ਸਿੰਘ, ਹੋਰ ਅਧਿਕਾਰੀ ਸਮੇਤ ਕਾਫ਼ੀ ਗਿਣਤੀ 'ਚ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਮਿਸ਼ਨ 'ਸਿਹਤਮੰਦ ਪੰਜਾਬ' ਤਹਿਤ 448ਵਾਂ ਕੈਂਪ ਪਿੰਡ ਕਰਤਾਰਪੁਰ 'ਚ 28 ਨੂੰ ਅਗਲੀ ਖ਼ਬਰ ਬੀ.ਬੀ.ਐਮ.ਬੀ. ਤੋਂ ਵਾਧੂ ਜ਼ਮੀਨ ਵਾਪਸ ਲੈਣ ਵਾਲਾ ਫ਼ੈਸਲਾ ਸ਼ਲਾਘਾਯੋਗ- ਚੰਦੂਮਾਜਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।