ਨੂਰਪੁਰ ਬੇਦੀ, 25 ਮਾਰਚ (ਹਰਦੀਪ ਸਿੰਘ ਢੀਂਡਸਾ)-ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਲਗਾਤਾਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜ ਕਰਵਾਉਣ ਦੇ ਨਾਲ-ਨਾਲ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਲਈ ਵੀ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਕੜੀ ਦੇ ਤਹਿਤ ਅੱਜ ਉਨ੍ਹਾਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਨੂਰਪੁਰ ਬੇਦੀ ਵਿਖੇ ਲਗਭਗ 1 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਉਨ੍ਹਾਂ ਨੇ ਇੱਟ ਰੱਖ ਕੇ ਕੰਮ ਦਾ ਰਸਮੀ ਆਗਾਜ਼ ਕੀਤਾ | ਗੱਲਬਾਤ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਦੱਸਿਆ ਕਿ ਨੂਰਪੁਰ ਬੇਦੀ ਦਾ ਇਹ ਸਕੂਲ ਇਲਾਕੇ ਦਾ ਸਭ ਤੋਂ ਪੁਰਾਤਨ ਅਤੇ ਪ੍ਰਸਿੱਧ ਸਿੱਖਿਆ ਸੰਸਥਾਨ ਹੈ, ਜਿੱਥੋਂ ਪੜ੍ਹ ਕੇ ਕਈ ਵਿਦਿਆਰਥੀ ਅੱਜ ਉੱਚ ਅਹੁਦਿਆਂ ਤੱਕ ਪਹੁੰਚ ਚੁੱਕੇ ਹਨ | ਉਨ੍ਹਾਂ ਨੇ ਦੱਸਿਆ ਕਿ ਉਹ ਖ਼ੁਦ ਵੀ ਇਸੇ ਸਕੂਲ ਦੇ ਵਿਦਿਆਰਥੀ ਰਹਿ ਚੁੱਕੇ ਹਨ | ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਲਗਭਗ 90 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਪੁਰਾਣੀ ਇਮਾਰਤ ਨੂੰ ਢਾਹ ਕੇ ਉਸ ਦੀ ਥਾਂ 'ਤੇ 7 ਨਵੇਂ ਕਲਾਸ ਰੂਮ ਅਤੇ 3 ਵੱਖ-ਵੱਖ ਕਿਸਮ ਦੀਆਂ ਲੈਬਾਂ ਬਣਾਈਆਂ ਜਾਣਗੀਆਂ | ਇਸ ਤੋਂ ਇਲਾਵਾ 50 ਲੱਖ ਰੁਪਏ ਦੀ ਰਾਸ਼ੀ ਸਕੂਲ ਦੇ ਅਕਾਦਮਿਕ ਵਿਕਾਸ ਲਈ ਖ਼ਰਚ ਕੀਤੀ ਜਾਵੇਗੀ | ਇਸ ਮੌਕੇ ਦੇਸ ਰਾਜ ਸੈਣੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਕਰਨੈਲ ਸਿੰਘ ਸਰਪੰਚ ਲਹਿੜੀਆਂ, ਗੁਰਮੁਖ ਸਿੰਘ ਸਰਪੰਚ ਜੈਤੇਵਾਲ, ਅਭੀ ਹੱਲਣ , ਸੁਮੇਸ਼ ਕਾਲੜਾ, ਮਨਪ੍ਰੀਤ ਕੌਸ਼ਲ, ਸਕੂਲ ਇੰਚਾਰਜ ਪਿ੍ੰਸੀਪਲ ਅਨਿਲ ਕੁਮਾਰ, ਪਿ੍ੰਸੀਪਲ ਜਗਤਾਰ ਸਿੰਘ, ਦਰਸ਼ਨ ਸਿੰਘ, ਮੈਡਮ ਸੋਨੀਆ, ਸ਼ਸ਼ੀ ਕਿਰਨ, ਅਸ਼ਵਨੀ ਕੁਮਾਰ, ਨੀਰਜ ਬਾਲਾ, ਗੁਰਿੰਦਰ ਕੌਰ, ਮਨੀਸ਼ ਵਰਮਾ, ਰਮਨਦੀਪ ਕੌਰ, ਜਸਵੰਤ ਕੌਰ, ਗੁਰਪਾਲ ਕੌਰ, ਜਤਿੰਦਰ ਪਾਲ ਸਿੰਘ, ਵਰਿੰਦਰ ਸਿੰਘ, ਜਗਮੋਹਨ ਸਿੰਘ, ਭੀਮ ਖਾਨ, ਗੁਰਪ੍ਰੀਤ ਕੌਰ, ਸੁਖਬੀਰ ਕੌਰ, ਰਮਨ ਕੁਮਾਰ, ਧਰਮਿੰਦਰ ਕੁਮਾਰ , ਅਰਵਿੰਦਰ ਕੌਰ, ਚਰਨਜੀਤ ਕੌਰ, ਚੇਅਰਮੈਨ ਐਸ.ਐਮ.ਸੀ. ਕੋਮਲਪ੍ਰੀਤ ਕੌਰ ਆਦਿ ਹਾਜ਼ਰ ਸਨ |