26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਫੇਰੀਆਂ ਦੀ ਆਰੰਭਤਾ ਅੱਜ

ਅਜੀਤ ਡੈਸਕ 26-03-2026
ਸ੍ਰੀ ਅਨੰਦਪੁਰ ਸਾਹਿਬ, 25 ਮਾਰਚ (ਜੇ ਐਸ ਨਿੱਕੂਵਾਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ਵਿਖੇ ਸਜਾਈਆਂ ਜਾਣ ਵਾਲੀਆਂ ਰਾਤਰੀ ਫੇਰੀਆਂ ਅੱਜ ਤੋਂ ਸ਼ੁਰੂ ਹੋਣਗੀਆਂ | ਇਸ ਸਬੰਧੀ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਅਤੇ ਜਸਵਿੰਦਰਪਾਲ ਸਿੰਘ ਬਿੱਲਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ 7 ਅਪ੍ਰੈਲ ਨੂੰ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਜਿਸ ਨੂੰ ਲੈ ਕੇ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਰਾਤਰੀ ਫੇਰੀਆਂ ਸਜਾਈਆਂ ਜਾ ਰਹੀਆਂ ਹਨ | ਜੋ 26 ਮਾਰਚ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਸ਼ੁਰੂ ਹੋਣਗੀਆਂ ਅਤੇ 8 ਅਪ੍ਰੈਲ ਤੱਕ ਜਾਰੀ ਰਹਿਣਗੀਆਂ | ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਨ੍ਹਾਂ ਰਾਤਰੀ ਫੇਰੀਆਂ ਵਿਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਬਖਸ਼ਿਸਾਂ ਪ੍ਰਾਪਤ ਕਰਨ |
ਪਿਛਲੀ ਖ਼ਬਰ ਤਿੰਨ ਰੋਜਾ ਮਹਾਨ ਰੂਹਾਨੀ ਕੀਰਤਨ ਦਰਬਾਰ ਅਨਾਜ ਮੰਡੀ ਘਨੌਲੀ ਵਿਖੇ ਸ਼ੁਰੂ <br/> ਅਗਲੀ ਖ਼ਬਰ ਵਿਧਾਇਕ ਚੱਢਾ ਵਲੋਂ ਇਕ ਕਰੋੜ 40 ਲੱਖ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।