26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਬਲਾਕ ਸੰਮਤੀ ਨੂਰਪੁਰ ਬੇਦੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਕਰਵਾਈ ਤਾਜਪੋਸ਼ੀ <br/>

ਬਲਾਕ ਸੰਮਤੀ ਨੂਰਪੁਰ ਬੇਦੀ ਦੇ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਦੀ ਤਾਜਪੋਸ਼ੀ ਮੌਕੇ ਵਿਧਾਇਕ ਚੱਢਾ ਤੇ ਹੋਰ | ਤਸਵੀਰ: ਰਾਜੇਸ਼ ਚੌਧਰੀ <br/> 26-03-2026
ਨੂਰਪੁਰ ਬੇਦੀ, 25 (ਰਾਜੇਸ਼ ਚੌਧਰੀ ਤਖਤਗੜ੍ਹ)-ਬਲਾਕ ਸੰਮਤੀ ਨੂਰਪੁਰ ਬੇਦੀ ਦੇ ਨਿਯੁਕਤ ਕੀਤੇ ਗਏ ਨਵੇਂ ਚੇਅਰਪਰਸਨ ਸੁਨੀਤਾ ਦੇਵੀ ਅਤੇ ਵਾਈਸ ਚੇਅਰਮੈਨ ਰਾਮ ਪ੍ਰਤਾਪ ਤਾਰੀ ਦਾ ਅੱਜ ਬੀ.ਡੀ.ਪੀ.ਓ. ਦਫ਼ਤਰ ਨੂਰਪੁਰ ਬੇਦੀ ਵਿਖੇ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਖ਼ਾਸ ਤੌਰ 'ਤੇ ਸ਼ਾਮਿਲ ਹੋਏ ਅਤੇ ਉਨ੍ਹਾਂ ਵਲੋਂ ਦੋਵੇਂ ਅਹੁਦੇਦਾਰਾਂ ਨੂੰ ਹਾਰ ਪਾ ਕੇ ਤਾਜਪੋਸ਼ੀ ਦੀ ਰਸਮ ਅਦਾ ਕੀਤੀ ਗਈ | ਵਿਧਾਇਕ ਚੱਢਾ ਨੇ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬਲਾਕ ਸੰਮਤੀ ਪਿੰਡਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਅਤੇ ਹੋਰ ਵਿਕਾਸੀ ਕੰਮਾਂ ਨੂੰ ਅੱਗੇ ਵਧਾਉਣ ਵਿੱਚ ਸੰਮਤੀ ਦੀ ਕੇਂਦਰੀ ਭੂਮਿਕਾ ਹੁੰਦੀ ਹੈ | ਚੇਅਰਮੈਨ ਸੁਨੀਤਾ ਦੇਵੀ ਅਤੇ ਵਾਈਸ ਚੇਅਰਮੈਨ ਤਾਰੀ ਨੇ ਵਿਧਾਇਕ ਚੱਢਾ, ਸੰਮਤੀ ਮੈਂਬਰਾਂ, ਸਮੂਹ ਵੋਟਰਾਂ ਅਤੇ ਸਪੋਰਟਰਾਂ ਦਾ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਅਖਿਲ ਭਾਰਤੀ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਕਮਲ ਚੌਹਾਨ ਟੇਡੇਵਾਲ, ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸਰਾਜ ਸੈਣੀ, ਚੌਧਰੀ ਦੌਲਤ ਸਿੰਘ ਚਬਰੇਵਾਲ, ਰਾਮ ਪ੍ਰਸਾਦ ਪਾਲੀ, ਲੇਖਰਾਮ ਬਜਾੜ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਰਾਮ ਨੌਮੀ ਸੰਬੰਧੀ ਪੁਲਿਸ ਵਲੋਂ ਸ਼ਹਿਰ 'ਚ ਤਲਾਸ਼ੀ ਮੁਹਿੰਮ ਸ਼ੁਰੂ ਅਗਲੀ ਖ਼ਬਰ ਭਲਿਆਣ ਪੰਚਾਇਤ ਵਲੋਂ ਲੜਕੀ ਦੇ ਵਿਆਹ ਮੌਕੇ ਸ਼ਗਨ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।