10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸੁਰਿੰਦਰ ਕੁਮਾਰ ਬਿੱਲਾ ਨੂੰ ਐੱਸ.ਸੀ. ਵਿਭਾਗ ਦਾ ਸੀਨੀਅਰ ਵਾਈਸ ਚੇਅਰਮੈਨ ਕੀਤਾ ਨਿਯੁਕਤ <br/>

ਅਜੀਤ ਡੈਸਕ 28-03-2026
ਮੋਰਿੰਡਾ, 27 ਮਾਰਚ (ਤਰਲੋਚਨ ਸਿੰਘ ਕੰਗ)-ਮੋਰਿੰਡਾ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਬਲਦੇਵ ਨਗਰ ਮੋਰਿੰਡਾ ਦੇ ਵਸਨੀਕ ਸੁਰਿੰਦਰ ਕੁਮਾਰ ਬਿੱਲਾ ਨੂੰ ਸੀਨੀਅਰ ਵਾਈਸ ਚੇਅਰਮੈਨ ਐੱਸ.ਸੀ ਵਿਭਾਗ ਪੰਜਾਬ ਕਾਂਗਰਸ ਬਿ੍ਗੇਡ ਕਮੇਟੀ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਬਿੱਲਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਕਾਂਗਰਸ ਪਾਰਟੀ ਵਿਚ ਰਹਿ ਕੇ ਬੜੇ ਲੰਮੇ ਸਮੇਂ ਤੋਂ ਸੇਵਾ ਨਿਭਾਈ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ | ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ | ਇਸ ਨਿਯੁਕਤੀ 'ਤੇ ਉਹ ਕਾਂਗਰਸ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ |

ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ 100 ਕਰੋੜ ਦੀ ਲਾਗਤ ਨਾਲ ਬਣੇਗਾ ਨਵਾਂ ਪ੍ਰਸ਼ਾਸਕੀ ਕੰਪਲੈਕਸ-ਹਰਜੋਤ ਸਿੰਘ ਬੈਂਸ <br/> ਅਗਲੀ ਖ਼ਬਰ ਵਿਧਾਇਕ ਚੱਢਾ ਵਲੋਂ ਗੁਰਨੈਬ ਸਿੰਘ ਬੜਵਾ ਨਾਲ ਕੀਤਾ ਦੁੱਖ ਸਾਂਝਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।