09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪੈਟਰੋਲ-ਡੀਜ਼ਲ ਉੱਤੇ ਐਕਸਾਈਜ਼ ਡਿਊਟੀ ਵਿਚ ਕਟੌਤੀ ਨਾਲ ਲੋਕਾਂ ਨੂੰ ਰਾਹਤ: ਇਕਬਾਲ ਸਿੰਘ ਲਾਲਪੁਰਾ <br/>

ਅਜੀਤ ਡੈਸਕ 28-03-2026
ਰੂਪਨਗਰ, 27 ਮਾਰਚ (ਸਟਾਫ਼ ਰਿਪੋਰਟਰ)-ਦੇਸ਼ ਵਿਚ ਮਹਿੰਗਾਈ ਅਤੇ ਵਿਸ਼ਵ ਪੱਧਰ 'ਤੇ ਤੇਲ ਸਪਲਾਈ ਦੀਆਂ ਚੁਣੌਤੀਆਂ ਦੇ ਦਰਮਿਆਨ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਉੱਤੇ ਐਕਸਾਈਜ਼ ਡਿਊਟੀ ਵਿਚ ਕੀਤੀ ਕਟੌਤੀ ਨੂੰ ਲੋਕਾਂ ਲਈ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ | ਸਰਕਾਰ ਨੇ ਪੈਟਰੋਲ ਉੱਤੇ ਐਕਸਾਈਜ਼ ਡਿਊਟੀ ਘਟਾ ਕੇ 3 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ, ਜਦਕਿ ਡੀਜ਼ਲ ਉੱਤੇ ਡਿਊਟੀ ਖ਼ਤਮ ਕਰ ਦਿੱਤੀ ਗਈ ਹੈ | ਇਸ ਫ਼ੈਸਲੇ 'ਤੇ ਭਾਜਪਾ ਦੇ ਕੌਮੀ ਸੰਸਦੀ ਬੋਰਡ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਧੰਨਵਾਦ ਕਰਦਿਆਂ ਇਸਨੂੰ ਲੋਕ-ਹਿਤ ਵਿਚ ਲਿਆ ਗਿਆ ਮਹੱਤਵਪੂਰਨ ਕਦਮ ਦੱਸਿਆ | ਉਨ੍ਹਾਂ ਕਿਹਾ ਕਿ ਗਲੋਬਲ ਪੱਧਰ 'ਤੇ ਤੇਲ ਸਪਲਾਈ ਵਿਚ ਆ ਰਹੀਆਂ ਰੁਕਾਵਟਾਂ ਦੇ ਬਾਵਜੂਦ ਸਰਕਾਰ ਵਲੋਂ ਲੋਕਾਂ ਨੂੰ ਰਾਹਤ ਦੇਣਾ ਕਾਬਲੇ-ਤਾਰੀਫ਼ ਹੈ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਆਮ ਜਨਤਾ ਨੂੰ ਸਿੱਧੀ ਰਾਹਤ ਮਿਲੇਗੀ ਅਤੇ ਟਰਾਂਸਪੋਰਟ ਖ਼ਰਚੇ ਘਟਣ ਨਾਲ ਮਹਿੰਗਾਈ 'ਤੇ ਵੀ ਅਸਰ ਪਵੇਗਾ | ਉਨ੍ਹਾਂ ਦੱਸਿਆ ਕਿ ਮੱਧ ਪੂਰਬ ਵਿਚ ਤਣਾਅ ਕਾਰਨ ਗਲੋਬਲ ਸਪਲਾਈ ਚੇਨ ਪ੍ਰਭਾਵਿਤ ਹੋ ਰਹੀ ਹੈ, ਪਰ ਭਾਰਤ ਸਰਕਾਰ ਨੇ ਲੋਕਾਂ ਦੇ ਹਿਤਾਂ ਨੂੰ ਪਹਿਲ ਦਿੱਤੀ ਹੈ |

ਪਿਛਲੀ ਖ਼ਬਰ ਮੋਰਿੰਡਾ ਵਿਖੇ ਨਵੇਂ ਮੁਹੱਲਾ ਕਲੀਨਿਕ ਦਾ ਉਦਘਾਟਨ ਅੱਜ <br/> ਅਗਲੀ ਖ਼ਬਰ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।