09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਦਸਮੇਸ਼ ਸਪੋਰਟਸ ਕਲੱਬ ਮਕੌੜੀ ਵਲੋਂ ਸ੍ਰੀ ਵਿਜੇ ਕੁਮਾਰ ਦੀ ਯਾਦ 'ਚ ਫੁੱਟਬਾਲ ਟੂਰਨਾਮੈਂਟ <br/>

ਅਜੀਤ ਡੈਸਕ 28-03-2026
ਘਨੌਲੀ, 27 ਮਾਰਚ (ਜਸਵੀਰ ਸਿੰਘ ਸੈਣੀ)-ਦਸਮੇਸ਼ ਸਪੋਰਟਸ ਕਲੱਬ ਮਕੌੜੀ ਵਲੋਂ ਵਿਜੇ ਕੁਮਾਰ ਜੀ ਦੀ ਯਾਦ ਵਿਚ ਇੱਕ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਇਲਾਕੇ ਦੇ ਖੇਡ ਪ੍ਰੇਮੀਆਂ ਅਤੇ ਨੌਜਵਾਨਾਂ ਵਲੋਂ ਵੱਡੀ ਗਿਣਤੀ ਵਿਚ ਭਾਗ ਲਿਆ ਗਿਆ | ਇਸ ਟੂਰਨਾਮੈਂਟ ਨੇ ਨਾ ਸਿਰਫ ਖੇਡਾਂ ਦੇ ਜਜ਼ਬੇ ਨੂੰ ਮਜ਼ਬੂਤ ਕੀਤਾ, ਸਗੋਂ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਈ | ਇਸ ਮੌਕੇ ਅਜੈਵੀਰ ਸਿੰਘ ਲਾਲਪੁਰਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨਾਲ ਭਾਜਪਾ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਅਮਨਪ੍ਰੀਤ ਸਿੰਘ, ਸਤਨਾਮ ਸਿੰਘ ਸੱਤੂ, ਇੰਦਰਪਾਲ ਸਿੰਘ ਮੰਡਲ ਪ੍ਰਧਾਨ ਘਨੌਲੀ ਅਤੇ ਜਸਪਾਲ ਸਿੰਘ ਸਮੇਤ ਕਈ ਹੋਰ ਸਨਮਾਨਿਤ ਸ਼ਖ਼ਸੀਅਤਾਂ ਨੇ ਆਪਣੀ ਹਾਜ਼ਰੀ ਲਗਵਾਈ | ਉਨ੍ਹਾਂ ਨੇ ਖਿਡਾਰੀਆਂ ਨਾਲ ਮਿਲ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਅਤੇ ਟੂਰਨਾਮੈਂਟ ਦੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ | ਮੁਕਾਬਲੇ ਬਹੁਤ ਹੀ ਰੋਮਾਂਚਕ ਅਤੇ ਟੱਕਰ ਦੇ ਰਹੇ, ਜਿੱਥੇ ਖਿਡਾਰੀਆਂ ਨੇ ਆਪਣੇ ਹੁਨਰ ਅਤੇ ਟੀਮ ਸਪਿਰਟ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਦਰਸ਼ਕਾਂ ਵਲੋਂ ਵੀ ਖੇਡਾਂ ਦਾ ਖੂਬ ਅਨੰਦ ਮਾਣਿਆ ਗਿਆ ਅਤੇ ਮੈਦਾਨ ਵਿਚ ਜੋਸ਼ ਭਰਿਆ ਮਾਹੌਲ ਦੇਖਣ ਨੂੰ ਮਿਲਿਆ | ਇਸ ਮੌਕੇ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਅਜਿਹੇ ਖੇਡ ਸਮਾਗਮ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਕਾਰਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਲਈ ਬਹੁਤ ਜਰੂਰੀ ਹਨ | ਉਨ੍ਹਾਂ ਨੇ ਦਸਮੇਸ਼ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਪਰਾਲਾ ਵਾਕਈ ਸ਼ਲਾਘਾਯੋਗ ਹੈ | ਉਨ੍ਹਾਂ ਨੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਹੋਰ ਸਮਾਗਮ ਕਰਵਾਉਣ ਦੀ ਵਚਨਬੱਧਤਾ ਜਤਾਈ |

ਪਿਛਲੀ ਖ਼ਬਰ ਬਾਬਾ ਸਾਹਿਬ ਸਿੰਘ ਬੇਦੀ ਦੇ ਜਨਮ ਦਿਹਾੜੇ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਨੰਗਲ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਮੁਹਿੰਮ ਤੇਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।