13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਹਲਕਾ ਰੂਪਨਗਰ ਅੰਦਰ ਸੰਪਰਕ ਅਤੇ ਮੁੱਖ ਸੜਕਾਂ ਨੂੰ ਨਵਿਆਉਣ ਦਾ ਕੰਮ ਜਾਰੀ-ਵਿਧਾਇਕ ਚੱਢਾ <br/>

ਅਜੀਤ ਡੈਸਕ 29-03-2026

ਨੂਰਪੁਰ ਬੇਦੀ, 28 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਰੂਪਨਗਰ ਅੰਦਰ ਵਿਕਾਸ ਕੰਮਾਂ ਨੂੰ ਨਵੀਂ ਗਤੀ ਮਿਲ ਰਹੀ ਹੈ | ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਖੇਤਰ ਦੇ ਵੱਖ-ਵੱਖ ਪਿੰਡਾਂ ਦੀਆਂ ਸੰਪਰਕ ਸੜਕਾਂ ਅਤੇ ਮੁੱਖ ਸੜਕਾਂ ਦੇ ਨਵ ਨਿਰਮਾਣ ਦੇ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰਵਾ ਦਿੱਤੇ ਗਏ ਹਨ | ਇਸ ਪ੍ਰੋਜੈਕਟ ਤਹਿਤ ਇਲਾਕੇ ਦੇ ਪਿੰਡਾਂ ਨੂੰ ਇੱਕ-ਦੂਜੇ ਨਾਲ ਵਧੀਆ ਢੰਗ ਨਾਲ ਜੋੜਨ ਲਈ ਸੜਕਾਂ ਨੂੰ ਮਜ਼ਬੂਤ ਅਤੇ 18 ਫੁੱਟ ਚੌੜਾ ਕਰਨ 'ਤੇ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ | ਸੰਬੰਧਿਤ ਵਿਭਾਗਾਂ ਵਲੋਂ ਇਹ ਕੰਮ ਯੋਜਨਾਬੱਧ ਢੰਗ ਨਾਲ ਕੀਤਾ ਜਾ ਰਿਹਾ ਹੈ, ਜਿਸ ਵਿਚ ਪੁਰਾਣੀਆਂ ਅਤੇ ਖ਼ਰਾਬ ਹੋ ਚੁੱਕੀਆਂ ਸੜਕਾਂ ਨੂੰ ਦੁਬਾਰਾ ਤਿਆਰ ਕੀਤਾ ਜਾ ਰਿਹਾ ਹੈ | ਖ਼ਾਸ ਕਰਕੇ ਪਿੰਡਾਂ ਦੀਆਂ ਸੰਪਰਕ ਸੜਕਾਂ ਨੂੰ ਚੌੜਾ ਕਰਨ ਨਾਲ ਨਾ ਸਿਰਫ਼ ਆਵਾਜਾਈ ਸੁਗਮ ਹੋਵੇਗੀ, ਸਗੋਂ ਰੋਜ਼ਾਨਾ ਦੀ ਜ਼ਿੰਦਗੀ ਵਿਚ ਵੀ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ | ਇਸੇ ਕੜੀ ਹੇਠ ਹੈੱਡ ਵਰਕਸ ਰੂਪਨਗਰ ਤੋਂ ਝੱਜ ਚੌਂਕ ਤੱਕ ਸੜਕ 'ਤੇ ਪ੍ਰੀ-ਮਿਕਸ ਪਾਉਣ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ | ਇਸ ਸੜਕ ਦੇ ਤਿਆਰ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਉਣ-ਜਾਣ ਵਿਚ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ ਅਤੇ ਯਾਤਰਾ ਸੁਰੱਖਿਅਤ ਤੇ ਆਰਾਮਦਾਇਕ ਬਣੇਗੀ | ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਹਲਕੇ ਦੇ ਵਿਕਾਸ ਲਈ ਉਹ ਵਚਨਬੱਧ ਹਨ ਅਤੇ ਕਿਸੇ ਵੀ ਪਿੰਡ ਨੂੰ ਬੁਨਿਆਦੀ ਸੁਵਿਧਾਵਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੜਕਾਂ ਦਾ ਮਜ਼ਬੂਤ ਜਾਲ ਖੇਤਰ ਦੀ ਤਰੱਕੀ ਦਾ ਅਹਿਮ ਹਿੱਸਾ ਹੁੰਦਾ ਹੈ ਅਤੇ ਇਸ ਨਾਲ ਆਰਥਿਕ ਗਤੀਵਿਧੀਆਂ ਨੂੰ ਵੀ ਬਲ ਮਿਲਦਾ ਹੈ |

ਪਿਛਲੀ ਖ਼ਬਰ ਸਿਲੰਡਰ ਨਾ ਮਿਲਣ 'ਤੇ ਉਪਭੋਗਤਾਵਾਂ ਨੇ ਕੀਤਾ ਨੂਰਪੁਰ ਬੇਦੀ-ਗੜ੍ਹਸ਼ੰਕਰ ਮੁੱਖ ਮਾਰਗ ਜਾਮ ਅਗਲੀ ਖ਼ਬਰ ਥਾਣਾ ਕੀਰਤਪੁਰ ਸਾਹਿਬ ਦੇ ਤਿੰਨ ਦਰਜਨ ਪਿੰਡਾਂ ਦੀ ਰਖਵਾਲੀ ਲਈ ਇਕ ਦਰਜਨ ਪੁਲਿਸ ਮੁਲਾਜ਼ਮ ਥਾਣੇ 'ਚ ਇੱਕ ਏ.ਐਸ.ਆਈ. ਉਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।