17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਐਂਟਰੀ ਟੈਕਸ ਮਸਲੇ 'ਤੇ ਕਮੇਟੀ ਪਹਿਲੀ ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਨੂੰ ਮਿਲੇਗੀ <br/>

ਅਜੀਤ ਡੈਸਕ 29-03-2026
ਰੂਪਨਗਰ, 28 ਮਾਰਚ (ਸਟਾਫ਼ ਰਿਪੋਰਟਰ)-ਸਵੱਛ ਪ੍ਰਸ਼ਾਸਨ ਸਲਾਹਕਾਰ ਕਮੇਟੀ ਰੂਪਨਗਰ ਨੇ ਹਿਮਾਚਲ ਸਰਕਾਰ ਵਲੋਂ ਬਾਹਰਲੇ ਸੂਬਿਆਂ ਦੇ ਵਾਹਨਾਂ 'ਤੇ ਲਗਾਏ ਐਂਟਰੀ ਟੈਕਸ ਅਤੇ ਜ਼ਮੀਨ ਖ਼ਰੀਦਣ 'ਤੇ ਪਾਬੰਦੀ ਨੂੰ ਤਰਕਹੀਣ ਕਰਾਰ ਦਿੰਦਿਆਂ ਇਸਦਾ ਵਿਰੋਧ ਕੀਤਾ ਹੈ | ਕਮੇਟੀ ਦੇ ਕਨਵੀਨਰ ਮਾਸਟਰ ਦਲੀਪ ਸਿੰਘ ਘਨੌਲਾ ਅਤੇ ਮੀਡੀਆ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਇਸ ਮਸਲੇ ਦੇ ਹੱਲ ਲਈ 1 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਨਾਲ ਮੁਲਾਕਾਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਤੇ ਹਿਮਾਚਲ ਪ੍ਰਦੇਸ਼ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ | ਕਮੇਟੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਟੈਕਸ ਅਤੇ ਪਾਬੰਦੀਆਂ ਵਾਪਸ ਨਾ ਲਈਆਂ ਗਈਆਂ ਤਾਂ ਲੋਕਾਂ ਨੂੰ ਲਾਮਬੰਦ ਕਰਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ ਅਤੇ ਹੋਰ ਜਥੇਬੰਦੀਆਂ ਨਾਲ ਮਿਲ ਕੇ ਅੰਦੋਲਨ ਤੇਜ਼ ਕੀਤਾ ਜਾਵੇਗਾ |

ਪਿਛਲੀ ਖ਼ਬਰ ਪੰਜਵੀਂ ਦੀ ਪ੍ਰੀਖਿਆ 'ਚ ਸਿਮਰਨਪ੍ਰੀਤ ਕੌਰ ਅਤੇ ਸ਼ਿਵ ਕੁਮਾਰ ਰਹੇ ਰੂਪਨਗਰ ਜ਼ਿਲੇ੍ਹ 'ਚੋਂ ਅੱਵਲ <br/> ਅਗਲੀ ਖ਼ਬਰ ਸਰਕਾਰੀ ਕਾਲਜ ਰੋਪੜ 'ਚ ਕਾਨਵੋਕੇਸ਼ਨ ਦੌਰਾਨ 255 ਵਿਦਿਆਰਥੀਆਂ ਨੂੰ ਡਿਗਰੀਆਂ ਭੇਟ ਮੁੱਖ ਮਹਿਮਾਨ ਵਜੋਂ ਪੁੱਜੇ ਵਾਈਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।