18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਵਿਖੇ ਸਾਲਾਨਾ ਨਤੀਜਾ ਐਲਾਨਿਆ <br/>

ਅਜੀਤ ਡੈਸਕ 29-03-2026
ਬੇਲਾ, 28 ਮਾਰਚ (ਮਨਜੀਤ ਸਿੰਘ ਸੈਣੀ)-ਤਹਿਸੀਲ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਭੈਣੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਅੱਜ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਾਲਾਨਾ ਨਤੀਜਾ ਸਮਾਗਮ ਆਯੋਜਿਤ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਸਮਾਗਮ ਦੌਰਾਨ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦੀ ਸਾਲ ਭਰ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦੀ ਭਰਪੂਰ ਸ਼ਲਾਘਾ ਕੀਤੀ ਗਈ | ਮਾਪਿਆਂ ਨਾਲ ਬੱਚਿਆਂ ਦੀ ਵਿੱਦਿਅਕ ਪ੍ਰਗਤੀ, ਸਕੂਲੀ ਗਤੀਵਿਧੀਆਂ ਅਤੇ ਚੰਗੇ ਸੰਸਕਾਰਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸਕੂਲ ਮੁੱਖ ਅਧਿਆਪਕ ਰੂਪ ਚੰਦ ਅਤੇ ਮੈਡਮ ਅਮਨ ਸੂਦਨ ਨੇ ਹਾਜ਼ਰ ਮਾਪਿਆਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਦੀ ਸਫਲਤਾ ਵਿਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੇ ਸਾਂਝੇ ਯੋਗਦਾਨ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਅਤੇ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸ ਮੌਕੇ ਸਰਪੰਚ ਸੁਲੱਖਣ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਕੂਲ ਦੀ ਤਰੱਕੀ ਵਿਚ ਪਿੰਡ ਵਾਸੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਅੱਜ ਦੇ ਸਮੇਂ ਅਨੁਸਾਰ ਹਰ ਤਰ੍ਹਾਂ ਦੀਆਂ ਵਧੀਆ ਸਿੱਖਿਆ ਸਹੂਲਤਾਂ ਉਪਲਬਧ ਹਨ, ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ | ਸਮਾਗਮ 'ਚ ਪੰਚਾਇਤ ਮੈਂਬਰ ਸਤਨਾਮ ਸਿੰਘ, ਸੁਖਵਿੰਦਰ ਸਿੰਘ, ਸੁਦਾਗਰ ਸਿੰਘ, ਠੇਕੇਦਾਰ ਕੁਲਦੀਪ ਸਿੰਘ, ਠੇਕੇਦਾਰ ਬਲਵੀਰ ਸਿੰਘ, ਠੇਕੇਦਾਰ ਵਿਜੇ ਕੁਮਾਰ, ਦਿਲਬਾਗ ਸਿੰਘ, ਕੈਪਟਨ ਜਸਪਾਲ ਸਿੰਘ, ਪ੍ਰਕਾਸ਼ ਸਿੰਘ ਚੌਕੀਦਾਰ, ਹਰਪ੍ਰੀਤ ਕੌਰ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਵੱਡੀ ਗਿਣਤੀ ਵਿਚ ਹਾਜ਼ਰ ਸਨ | ਸਮਾਗਮ ਦੌਰਾਨ ਹਾਜ਼ਰ ਪਤਵੰਤਿਆਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ |

ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਅਸਰਪੁਰ ਵਿਖੇ ਸਾਲਾਨਾ ਨਤੀਜੇ ਐਲਾਨੇ <br/> ਅਗਲੀ ਖ਼ਬਰ ਵਿਧਾਇਕ ਚੱਢਾ ਨੇ ਥਾਣਾ ਤੋਂ ਦਰਬਾਰ ਸਾਹਿਬ ਲਈ ਯਾਤਰੀਆਂ ਦੀ ਬੱਸ ਨੂੰ ਦਿਖਾਈ ਹਰੀ ਝੰਡੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।