06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਹਾਦਸਿਆਂ ਨੂੰ ਰੋਕਣ ਲਈ ਚੌਕ 'ਚ ਲਾਈਟਾਂ ਲਗਾਉਣ ਜਾਂ ਟਰੈਫ਼ਿਕ ਪੁਲਿਸ ਦੇ ਮੁਲਾਜ਼ਮ ਖੜ੍ਹਾਉਣ ਦੀ ਮੰਗ

ਅਜੀਤ ਡੈਸਕ 30-03-2026
ਪੁਰਖਾਲੀ, 29 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕਾ ਵਾਸੀਆਂ ਨੇ ਰੰਗੀਲਪੁਰ ਚੌਂਕ ਵਿਖੇ ਟਰੈਫ਼ਿਕ ਕਰਕੇ ਆ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ ਟਰੈਫ਼ਿਕ ਕੰਟਰੋਲ ਕਰਨ ਦੇ ਲਈ ਚੌਕ 'ਚ ਲਾਈਟਾਂ ਲਗਾਉਣ ਜਾਂ ਜਿੰਨਾ ਚਿਰ ਰੰਗੀਲਪੁਰ ਚੌਂਕ ਵਿਖੇ ਲਾਈਟਾਂ ਦਾ ਪ੍ਰਬੰਧ ਨਹੀਂ ਹੁੰਦਾ, ਓਨਾ ਚਿਰ ਟਰੈਫ਼ਿਕ ਪੁਲਿਸ ਦੇ ਮੁਲਾਜ਼ਮ ਟਰੈਫ਼ਿਕ ਰੋਕਣ ਲਈ ਇੱਥੇ ਖੜ੍ਹਾਏ ਜਾਣ ਦੀ ਮੰਗ ਕੀਤੀ ਹੈ | ਇਸ ਸੰਬੰਧ 'ਚ ਇਸ ਸਬੰਧ 'ਚ ਆਮ ਆਦਮੀ ਪਾਰਟੀ ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪੁਰਖਾਲੀ, ਬਲਾਕ ਪ੍ਰਧਾਨ ਸੁਖਦੇਵ ਸਿੰਘ ਮੀਆਂਪੁਰ, ਜ਼ਿਲ੍ਹਾ ਕਿਸਾਨ ਕਾਂਗਰਸ ਦੇ ਪ੍ਰਧਾਨ ਹਰਪ੍ਰੀਤ ਸਿੰਘ ਹਿਰਦਾਪੁਰ, ਭਾਰਤੀ ਕਿਸਾਨ ਯੂਨੀਅਨ (ਮਝੈਲ) ਦੇ ਜ਼ਿਲ੍ਹਾ ਪ੍ਰਧਾਨ ਅਜੈਬ ਸਿੰਘ ਸੈਣੀ, ਸ਼੍ਰੋਮਣੀ ਅਕਾਲੀ ਦਲ ਐਸ ਸੀ ਵਿੰਗ ਪੰਜਾਬ ਦੇ ਜਨਰਲ ਸਕੱਤਰ ਗੁਰਪਾਲ ਸਿੰਘ ਖੇੜੀ, ਸਾਬਕਾ ਸਰਪੰਚ ਰਾਮਪੁਰ ਸੁਰਜੀਤ ਸਿੰਘ, ਭਾਜਪਾ ਆਗੂ ਕੈਪਟਨ ਮੁਲਤਾਨ ਸਿੰਘ ਆਦਿ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਦਿੱਤੇ ਜਾ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੋ ਸਕੀ | ਉਨ੍ਹਾਂ ਕਿਹਾ ਕਿ ਟਰੈਫ਼ਿਕ 'ਤੇ ਕੋਈ ਕੰਟਰੋਲ ਨਾ ਹੋਣ ਅਤੇ ਪੁਰਖਾਲੀ ਵਾਲੇ ਪਾਸੇ ਤੋਂ ਆਉਣ ਵਾਲੇ ਲੋਕਾਂ ਨੂੰ ਰੂਪਨਗਰ-ਚੰਡੀਗੜ੍ਹ ਹਾਈਵੇ 'ਤੇ ਚੜ੍ਹਨਾ ਬਹੁਤ ਮੁਸ਼ਕਿਲ ਬਣ ਜਾਂਦਾ ਹੈ | ਜਿਸ ਕਾਰਨ ਲੋਕਾਂ ਨੂੰ ਕਈ ਕਈ ਮਿੰਟ ਸੜਕ 'ਤੇ ਖੜਨਾ ਪੈਂਦਾ ਅਤੇ ਆਪਣੀ ਜਾਨ ਜੋਖ਼ਮ 'ਚ ਪਾ ਕੇ ਸੜਕ ਪਾਰ ਕਰਨੀ ਪੈਂਦੀ ਹੈ | ਉਨ੍ਹਾਂ ਕਿਹਾ ਕਿ ਜੋ ਵੀ ਵਾਹਨ ਕੁਰਾਲੀ- ਚੰਡੀਗੜ੍ਹ ਵਾਲੇ ਪਾਸੇ ਤੋਂ ਜਾਂ ਰੋਪੜ ਵਾਲੇ ਪਾਸੇ ਤੋਂ ਵਾਹਨ ਆਉਂਦੇ ਹਨ ਉਹ ਬਹੁਤ ਹੀ ਤੇਜ਼ ਗਤੀ ਦੇ ਨਾਲ ਆਉਂਦੇ ਹਨ | ਜਿਸ ਕਾਰਨ ਇਸ ਚੌਂਕ 'ਤੇ ਕਈ ਵਾਰੀ ਹਾਦਸੇ ਵੀ ਵਾਪਰ ਚੁੱਕੇ ਹਨ | ਉਨ੍ਹਾਂ ਕਿਹਾ ਕਿ ਇਸ ਚੌਂਕ 'ਤੇ ਹੁੰਦੀਆਂ ਦੁਰਘਟਨਾਵਾਂ ਨੂੰ ਲੈ ਕੇ ਕਿਸੇ ਪੁਲਿਸ ਮੁਲਾਜ਼ਮ ਦੀ ਡਿਊਟੀ ਵੀ ਨਹੀਂ ਲਗਾਈ ਜਾ ਰਹੀ ਜਦਕਿ ਟਰੈਫ਼ਿਕ ਪੁਲਿਸ ਦੇ ਕਈ ਕਈ ਮੁਲਾਜ਼ਮ ਪੁਲਿਸ ਲਾਈਨ 'ਤੇ ਰੂਪਨਗਰ ਦੀਆਂ ਲਾਈਟਾਂ 'ਤੇ ਲੋਕਾਂ ਦੇ ਚਲਾਨ ਕੱਟਣ ਦੀ ਤਾਕ 'ਚ ਖੜੇ ਹੁੰਦੇ ਹਨ | ਉਨ੍ਹਾ ਇਸ ਸਬੰਧ 'ਚ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਤੋਂ ਮੰਗ ਕੀਤੀ ਕਿ ਜਿੰਨਾ ਚਿਰ ਰੰਗੀਲਪੁਰ ਚੌਂਕ ਵਿਖੇ ਲਾਈਟਾਂ ਦਾ ਪ੍ਰਬੰਧ ਨਹੀਂ ਹੁੰਦਾ, ਓਨਾ ਚਿਰ ਟਰੈਫਿਕ ਪੁਲਿਸ ਦੇ ਮੁਲਾਜ਼ਮ ਪੱਕੇ ਤੌਰ 'ਤੇ ਰੰਗੀਲਪੁਰ ਚੌਂਕ ਵਿਖੇ ਖੜ੍ਹਾਏ ਜਾਣ | ਉਨ੍ਹਾਂ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਘਾੜ ਇਲਾਕੇ ਦੇ ਲੋਕਾਂ ਨੂੰ ਹਾਦਸਿਆਂ ਤੋਂ ਬਚਾਉਣ ਦੇ ਲਈ ਟਰੈਫ਼ਿਕ ਕੰਟਰੋਲ ਕਰਨ ਲਈ ਲਾਈਟਾਂ ਦਾ ਪ੍ਰਬੰਧ ਜਲਦੀ ਤੋਂ ਕਰਵਾਇਆ ਜਾਵੇ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਦੀ ਸਰਾਂ ਦੀ ਦੂਜੀ ਮੰਜ਼ਿਲ ਦਾ ਲੈਂਟਰ 2 ਨੂੰ ਅਗਲੀ ਖ਼ਬਰ ਘੁੰਮਣਾਂ 'ਚ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।