ਸ੍ਰੀ ਚਮਕੌਰ ਸਾਹਿਬ, 29 ਮਾਰਚ (ਜਗਮੋਹਣ ਸਿੰਘ ਨਾਰੰਗ)-ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਕਾਰ ਸੇਵਾ ਵਾਲੇ ਮਹਾਂਪੁਰਸ਼ ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਵਲੋਂ ਰਿਹਾਇਸ਼ੀ ਕਮਰਿਆਂ ਲਈ ਉਸਾਰੀ ਅਧੀਨ ਸਰਾਂ ਦੀ ਕਰਵਾਈ ਜਾ ਰਹੀ ਕਾਰ ਸੇਵਾ ਤਹਿਤ ਦੂਜੀ ਮੰਜ਼ਿਲ ਦਾ ਲੈਂਟਰ 2 ਅਪ੍ਰੈਲ ਨੂੰ ਪਾਇਆ ਜਾਣਾ ਹੈ | ਜਾਣਕਾਰੀ ਦਿੰਦਿਆਂ ਕਾਰ ਸੇਵਾ ਕਰਵਾ ਰਹੇ ਬਾਬਾ ਦੀਪ ਸਿੰਘ ਘੰੜੂਆ ਵਾਲਿਆਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ 2 ਅਪ੍ਰੈਲ ਨੂੰ ਸਵੇਰੇ 7 ਵਜੇ ਸੇਵਾ 'ਚ ਸ਼ਮੂਲੀਅਤ ਕਰਨ |