06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਹਿਮਾਚਲ ਪ੍ਰਦੇਸ਼ ਦਾਖ਼ਲਾ ਟੈਕਸ ਸਰਹੱਦੀ ਜ਼ਿਲਿ੍ਹਆਂ ਲਈ ਗੈਰ ਵਾਜਬ

ਸ੍ਰੀ ਅਨੰਦਪੁਰ ਸਾਹਿਬ ਵਿਖੇ ਗੱਲਬਾਤ ਕਰਦੇ ਹੋਏ ਸੰਤ ਬਾਬਾ ਸਤਨਾਮ ਸਿੰਘ, ਨਾਲ ਕਨਵੀਨਰ ਗੌਰਵ ਰਾਣਾ ਤੇ ਹੋਰ | <br/> 30-03-2026
ਸ੍ਰੀ ਅਨੰਦਪੁਰ ਸਾਹਿਬ, 29 ਮਾਰਚ (ਜੇ ਐਸ ਨਿੱਕੂਵਾਲ)-ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁਖੀ ਸੰਤ ਬਾਬਾ ਸਤਨਾਮ ਸਿੰਘ ਵਲੋਂ ਹਿਮਾਚਲ ਸਰਕਾਰ ਤੋਂ ਟੈਕਸ ਬੰਦ ਕਰਨ ਦੀ ਮੰਗ ਕੀਤੀ ਗਈ ਹੈ ਤੇ ਇਸਨੂੰ ਗੈਰ-ਵਾਜਬ ਦੱਸਿਆ ਹੈ | ਇਸ ਮੌਕੇ ਹਿਮਾਚਲ ਦਾਖਲਾ ਟੈਕਸ ਦੇ ਵਿਰੋਧ ਵਿਚ ਸੰਘਰਸ਼ ਕਰ ਰਹੇ ਸੰਘਰਸ਼ਕਾਰੀਆਂ ਦਾ ਜਥਾ ਪੰਜਾਬ ਮੋਰਚਿਆਂ ਦੇ ਕਨਵੀਨਰ ਗੌਰਵ ਰਾਣਾ ਅਤੇ ਹਰਪ੍ਰੀਤ ਸਿੰਘ ਭੁੱਟੋ ਦੀ ਅਗਵਾਈ ਹੇਠ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਪਹੁੰਚਿਆ | ਜਿੱਥੇ ਸੰਤ ਬਾਬਾ ਸਤਨਾਮ ਸਿੰਘ ਨੇ ਕਿਹਾ ਕਿ ਇਹ ਦਾਖਲਾ ਟੈਕਸ ਗੁਰੂ ਘਰਾਂ ਵਿਚ ਆਉਣ-ਜਾਣ ਵਾਲੀਆਂ ਸੰਗਤਾਂ, ਸਰਹੱਦੀ ਇਲਾਕਿਆਂ ਦੇ ਵਸਨੀਕਾਂ ਅਤੇ ਆਮ ਲੋਕਾਂ ਲਈ ਪੂਰੀ ਤਰ੍ਹਾਂ ਗੈਰ-ਵਾਜਬ ਹੈ | ਉਨ੍ਹਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਅਪੀਲ ਕੀਤੀ ਕਿ ਲੋਕਾਂ ਦੀਆਂ ਭਾਵਨਾਵਾਂ ਅਤੇ ਮੁਸ਼ਕਿਲਾਂ ਨੂੰ ਦੇਖਦੇ ਹੋਏ ਇਸ ਟੈਕਸ ਨੂੰ ਤੁਰੰਤ ਰੱਦ ਕੀਤਾ ਜਾਵੇ | ਉਨ੍ਹਾਂ ਐਲਾਨ ਕੀਤਾ ਕਿ ਸੰਘਰਸ਼ ਦੌਰਾਨ ਪੰਜਾਬ-ਹਿਮਾਚਲ ਰੂਟਾਂ 'ਤੇ ਆਉਣ-ਜਾਣ ਵਾਲੀਆਂ ਸੰਗਤਾਂ ਅਤੇ ਰਾਹਗੀਰਾਂ ਦੀ ਸਹੂਲਤ ਲਈ ਸੰਗਤ ਦੇ ਸਹਿਯੋਗ ਨਾਲ ਲੰਗਰਾਂ ਦੀਆਂ ਅਟੁੱਟ ਸੇਵਾਵਾਂ ਚਲਾਈਆਂ ਜਾਣਗੀਆਂ | ਦੱਸ ਦੇਈਏ ਕਿ ਇਹ ਫ਼ੈਸਲਾ ਸੰਘਰਸ਼ਕਾਰੀਆਂ ਲਈ ਵੱਡਾ ਸਹਾਰਾ ਸਾਬਤ ਹੋਵੇਗਾ |
ਪਿਛਲੀ ਖ਼ਬਰ ਬਾਬਾ ਸਾਹਿਬ ਸਿੰਘ ਬੇਦੀ ਦੇ ਤਿੰਨ ਦਿਨਾ ਜਨਮ ਦਿਵਸ ਸਮਾਗਮ ਸਮਾਪਤ <br/> ਅਗਲੀ ਖ਼ਬਰ ਡੀ.ਐਮ. ਰੰਧਾਵਾ ਦੀ ਮੌਤ ਦੇ ਮਾਮਲੇ ਪਰਿਵਾਰ ਨੂੰ ਇਨਸਾਫ਼ ਮਿਲੇ- ਅਸ਼ਵਨੀ ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।