06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪਰਿਵਾਰਕ ਖੇਡ ਮੇਲਾ ਕਰਵਾਇਆ

ਅਜੀਤ ਡੈਸਕ 30-03-2026
ਰੂਪਨਗਰ, 29 ਮਾਰਚ (ਸਤਨਾਮ ਸਿੰਘ ਸੱਤੀ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੋਪੜ ਵਲੋਂ ਹੋਲੇ ਮਹੱਲੇ ਅਤੇ ਵਿਸਾਖੀ ਨੂੰ ਸਮਰਪਿਤ ਪੰਜਵਾਂ ਪਰਿਵਾਰਕ ਖੇਡ ਮੇਲਾ ਪਾਵਰ ਕਾਲੋਨੀ ਖੇਡ ਮੈਦਾਨ ਵਿਖੇ ਚੜ੍ਹਦੀ ਕਲਾ ਨਾਲ ਕਰਵਾਇਆ ਗਿਆ |
ਜ਼ੋਨਲ ਪ੍ਰਧਾਨ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਮੇਲੇ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਅਤੇ ਪਰਿਵਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ | ਮੇਲੇ ਦੀ ਸ਼ੁਰੂਆਤ ਨਿਸ਼ਾਨ ਸਾਹਿਬ ਫਹਿਰਾਉਣ ਉਪਰੰਤ ਅਰਦਾਸ ਨਾਲ ਕੀਤੀ ਗਈ | ਇਸ ਮੌਕੇ ਬੱਚਿਆਂ ਵਲੋਂ ਖ਼ਾਲਸਾਈ ਪਹਿਰਾਵੇ ਵਿਚ ਗਤਕੇ ਦੇ ਜੌਹਰ ਵੀ ਦਿਖਾਏ ਗਏ | ਮੇਲੇ ਵਿਚ ਨਰਸਰੀ ਤੋਂ ਕਾਲਜ ਪੱਧਰ ਦੇ ਵਿਦਿਆਰਥੀਆਂ, ਔਰਤਾਂ, ਮਰਦਾਂ ਅਤੇ ਬਜ਼ੁਰਗਾਂ ਸਮੇਤ ਕਰੀਬ 250 ਹਿੱਸੇਦਾਰਾਂ ਨੇ ਭਾਗ ਲਿਆ | ਖੇਡਾਂ ਵਿਚ ਚਾਟੀ ਦੌੜ, ਬੋਰੀ ਦੌੜ, ਨਿੰਬੂ-ਚਮਚ ਦੌੜ, ਡੱਡੂ ਛੜੱਪਾ, ਇੱਕ ਟੰਗੀ ਦੌੜ, ਸੂਈ-ਧਾਗਾ, ਟੋਕਰੀ ਗੇਂਦ ਅਤੇ ਸਲੋ ਸਾਈਕਲਿੰਗ ਆਦਿ ਮੁਕਾਬਲੇ ਕਰਵਾਏ ਗਏ | ਜੇਤੂਆਂ ਨੂੰ ਮੋਮੈਂਟੋ ਅਤੇ ਸਾਰੇ ਭਾਗੀਦਾਰਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਪਾਵਰ ਕਾਲੋਨੀ ਵਲੋਂ ਸਮਾਗਮ ਵਿਚ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ਅਤੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਲੰਗਰ ਦੀ ਸੇਵਾ ਕੀਤੀ ਗਈ |
ਪਿਛਲੀ ਖ਼ਬਰ ਹਕੀਮ ਬਤਨ ਸਿੰਘ ਬੜਵਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਮੁਰੰਮਤ ਕਾਰਨ 30 ਅਤੇ 31 ਮਾਰਚ ਨੂੰ ਬਿਜਲੀ ਸਪਲਾਈ ਪ੍ਰਭਾਵਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।