06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਮੋਦੀ ਸਰਕਾਰ ਨੇ ਤੇਲ ਦੀਆਂ ਕੀਮਤਾਂ 'ਚ ਐਕਸਾਈਜ਼ ਡਿਊਟੀ ਘਟਾ ਕੇ ਦਿੱਤੀ ਰਾਹਤ- ਮਿੱਤਲ

ਅਜੀਤ ਡੈਸਕ 30-03-2026
ਨੰਗਲ, 29 ਮਾਰਚ (ਪ੍ਰੀਤਮ ਸਿੰਘ ਬਰਾਰੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਐਕਸਾਈਜ਼ ਡਿਊਟੀ ਘਟਾ ਕੇ ਦੇਸ਼ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸਾਬਕਾ ਅਡੀਸ਼ਨਲ ਐਡਵੋਕੇਟ ਜਰਨਲ ਅਤੇ ਭਾਜਪਾ ਆਗੂ ਅਰਵਿੰਦ ਮਿੱਤਲ ਵਲੋਂ ਨੰਗਲ ਵਿਖੇ ਚੌਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਮਰੀਕਾ-ਇਜ਼ਰਾਈਲ ਦੇ ਈਰਾਨ 'ਤੇ ਹਮਲੇ ਕਾਰਨ ਅੰਤਰਰਾਸ਼ਟਰੀ ਮਾਰਕੀਟ ਵਿਚ ਤੇਲ ਦੀਆਂ ਕੀਮਤਾਂ 'ਚ 30-50 ਡਾਲਰ ਤੱਕ ਵਾਧਾ ਹੋਇਆ ਹੈ | ਪਰ ਭਾਰਤ ਵਿਚ ਇਸਦਾ ਪੂਰਾ ਅਸਰ ਨਹੀਂ ਦਿੱਖ ਰਿਹਾ ਅਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੱਧ ਨਹੀਂ ਵਧਾਈਆਂ ਗਈਆਂ | ਸਰਕਾਰ ਨੇ ਲੋਕਾਂ ਨੂੰ ਰਾਹਤ ਦੇਣ ਲਈ ਐਕਸਾਈਜ਼ ਡਿਊਟੀ ਵਿਚ ਕਰੀਬ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ | ਉਨ੍ਹਾਂ ਦੇਸ਼ ਵਿਚ ਲਾਕ ਡਾਊਨ ਲਗਾਉਣ ਦੇ ਤੌਖਲਿਆਂ ਨੂੰ ਕੋਰੀ ਅਫ਼ਵਾਹ ਕਰਾਰ ਦਿੰਦਿਆਂ ਕਿਹਾ ਕਿ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹਰ ਸਥਿਤੀ ਦਾ ਸਾਹਮਣਾ ਕਰਨ ਲਈ ਪੂਰੀ ਤਰਾਂ ਤਿਆਰ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਰੂਰੀ ਵਸਤਾਂ ਦੀ ਦੇਸ਼ ਅੰਦਰ ਕੋਈ ਥੁੜ ਨਹੀਂ ਹੈ | ਇਸ ਲਈ ਡਰਨ ਦੀ ਕੋਈ ਫ਼ਿਲਹਾਲ ਜ਼ਰੂਰਤ ਨਹੀਂ | ਉਨ੍ਹਾਂ ਹਿਮਾਚਲ ਪ੍ਰਦੇਸ਼ ਵਲੋਂ ਪੰਜਾਬ ਐਂਟਰੀ ਟੈਕਸ ਵਿਚ ਕੀਤੇ ਗਏ ਬੇਤਹਾਸ਼ਾ ਵਾਧੇ ਨੂੰ ਤਰਕਹੀਣ ਕਰਾਰ ਦਿੰਦਿਆਂ ਕਿਹਾ ਕਿ ਕੋਈ ਵੀ ਸੂਬਾ ਨੈਸ਼ਨਲ ਹਾਈਵੇ 'ਤੇ ਐਂਟਰੀ ਟੈਕਸ ਨਹੀਂ ਲਗਾ ਸਕਦਾ | ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਭਾਜਪਾ ਦੀ ਸਰਕਾਰ ਬਣਨ ਉਪਰੰਤ ਟੋਲ ਐਂਟਰੀ ਟੈਕਸ ਬਿਲਕੁਲ ਖ਼ਤਮ ਕੀਤਾ ਜਾਵੇਗਾ | ਇਸ ਮੌਕੇ ਅਵਤਾਰ ਰਾਣਾ, ਪੰਕਜ ਖੰਨਾ, ਵਿਸ਼ਾਲ ਰਾਣਾ, ਹਰਪਾਲ ਸਿੰਘ ਰਾਣਾ,ਰਾਜੂ ਕੌਸ਼ਲ, ਗੁਰਵਿੰਦਰ ਸਿੰਘ ਹੈਪੀ ਬੇਦੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋਂ 12 ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਅਗਲੀ ਖ਼ਬਰ ਪੰਜਾਬ ਵਿਚ ਬਣ ਰਹੀਆਂ ਸੜਕਾਂ ਨਾਲ ਸਮੁੱਚੇ ਪੰਜਾਬ ਦੀ ਨੁਹਾਰ ਬਦਲੇਗੀ: ਸੰਸਦ ਮੈਂਬਰ ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।