ਭਰਤਗੜ੍ਹ, 30 ਮਾਰਚ (ਜਸਬੀਰ ਸਿੰਘ ਬਾਵਾ)-ਸਥਾਨਕ ਹੋਲੀ ਏਾਜਲਸ ਕਾਨਵੈਂਟ ਸਕੂਲ ਦੇ ਚੇਅਰਮੈਨ ਐਡਵੋਕੇਟ ਸੰਜੇ ਗੁਪਤਾ, ਪਿ੍ੰਸੀਪਲ ਰਵਿੰਦਰ ਕੁਮਾਰ, ਪ੍ਰਬੰਧਕ ਜਸਵੰਤ ਮੇਹਰਾ ਵਲੋਂ ਇਸ ਸੰਸਥਾ ਅੰਦਰ 8ਵੀਂ ਜਮਾਤ ਤੱਕ ਪੜ੍ਹ ਰਹੇ ਬੱਚਿਆਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ | ਅੱਵਲ ਰਹੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਇਨ੍ਹਾਂ ਨੇ ਬੱਚਿਆਂ ਨੂੰ ਜ਼ਿੰਦਗੀ 'ਚ ਅਗਾਂਹ ਵਧਣ, ਆਤਮ ਵਿਸ਼ਵਾਸ ਵਧਣ ਅਤੇ ਚੰਗੇ ਗੁਣਾਂ ਦੇ ਧਾਰਨੀ ਰਹਿਣ ਦਾ ਸੁਨੇਹਾ ਵੀ ਦਿੱਤਾ | ਪ੍ਰਬੰਧਕ ਮੇਹਰਾ ਨੇ ਬੱਚਿਆਂ ਦੇ ਮਾਪਿਆਂ ਨੂੰ ਕਿਹਾ ਕਿ ਅਗਲੇ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਹੋ ਰਹੀ ਹੈ, ਨਵੇਂ ਬੱਚਿਆਂ ਦੇ ਦਾਖਲੇ ਜਲਦੀ ਕਰਵਾਉਣ |