ਸ੍ਰੀ ਚਮਕੌਰ ਸਾਹਿਬ,30 ਮਾਰਚ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ ਅੰਦਰ ਐਤਵਾਰ ਅਤੇ ਦੇਰ ਰਾਤ ਪਏ ਭਾਰੀ ਮੀਂਹ ਨੇ ਕਣਕ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ, ਕਈ ਪਿੰਡ ਵਿਚ ਕਣਕ ਦੀ ਫ਼ਸਲ ਵਿਛੀ ਵੇਖੀ ਗਈ | ਚੇਅਰਮੈਨ ਪਰਮਜੀਤ ਸਿੰਘ ਖੇੜੀ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਖੇੜੀ ਸਲਾਬਤਪੁਰ ਵਿਚ ਕਈ ਕਿਸਾਨਾਂ ਦੀ ਕਣਕ ਦੀ ਫ਼ਸਲ ਮੀਂਹ ਨਾਲ ਵਿਛ ਗਈ ਹੈ |