19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਰਾਤ ਸਮੇਂ ਕਣਕ ਕਟਾਈ ਤੇ ਨਾੜ ਸਾੜਨ 'ਤੇ ਸਖ਼ਤ ਪਾਬੰਦੀ

ਅਜੀਤ ਡੈਸਕ 31-03-2026
ਰੂਪਨਗਰ, 30 ਮਾਰਚ ( ਸਤਨਾਮ ਸਿੰਘ ਸੱਤੀ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਅਵਿਕੇਸ਼ ਗੁਪਤਾ ਨੇ ਜ਼ਿਲ੍ਹਾ ਰੂਪਨਗਰ ਅੰਦਰ ਕਣਕ ਦੀ ਕਟਾਈ ਸਬੰਧੀ ਅਹਿਮ ਹੁਕਮ ਜਾਰੀ ਕਰਦੇ ਹੋਏ 1 ਅਪ੍ਰੈਲ ਤੋਂ 31 ਮਈ 2026 ਤੱਕ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ | ਉਨ੍ਹਾਂ ਕਿਹਾ ਕਿ ਰਾਤ ਸਮੇਂ ਅਕਸਰ ਅਧਪੱਕੀ ਜਾਂ ਹਰੀ ਕਣਕ ਕੱਟੀ ਜਾਂਦੀ ਹੈ, ਜਿਸ ਨਾਲ ਦਾਣੇ ਦੀ ਗੁਣਵੱਤਾ ਪ੍ਰਭਾਵਿਤ ਹੁੰਦੀ ਹੈ ਅਤੇ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ | ਇਸ ਤੋਂ ਇਲਾਵਾ ਪੁਰਾਣੀਆਂ ਜਾਂ ਖਰਾਬ ਕੰਬਾਈਨਾਂ ਕਾਰਨ ਵੀ ਕਣਕ ਦੀ ਕੁਆਲਿਟੀ ਘਟਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਕਣਕ ਖਰੀਦਣ ਵਿਚ ਹਿਚਕਚਾਉਂਦੀਆਂ ਹਨ | ਇਸ ਸਥਿਤੀ ਨਾਲ ਕਿਸਾਨਾਂ ਵਿਚ ਰੋਸ ਪੈਦਾ ਹੋ ਸਕਦਾ ਹੈ ਅਤੇ ਅਮਨ-ਕਾਨੂੰਨ ਦੀ ਸਥਿਤੀ ਵੀ ਪ੍ਰਭਾਵਿਤ ਹੋ ਸਕਦੀ ਹੈ | ਇਸੇ ਤਰ੍ਹਾਂ ਜ਼ਿਲ੍ਹੇ ਵਿਚ ਕਣਕ ਦੀ ਨਾੜ ਨੂੰ ਅੱਗ ਲਗਾਉਣ 'ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ | ਅਧਿਕਾਰੀਆਂ ਨੇ ਦੱਸਿਆ ਕਿ ਨਾੜ ਸਾੜਨ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਲਾਭਦਾਇਕ ਜੀਵਾਣੂ ਨਸ਼ਟ ਹੋ ਜਾਂਦੇ ਹਨ | ਇਸ ਨਾਲ ਨਾਲ ਅੱਗ ਲੱਗਣ ਅਤੇ ਸੜਕ ਹਾਦਸਿਆਂ ਦਾ ਖਤਰਾ ਵੀ ਵੱਧ ਜਾਂਦਾ ਹੈ |
ਪਿਛਲੀ ਖ਼ਬਰ ਨੰਗਲ ਨੂੰ ਮਿਲਣ ਜਾ ਰਹੀਆਂ 70 ਕਰੋੜ ਦੀਆਂ ਵੱਡੀਆਂ ਵਿਕਾਸੀ ਸੌਗਾਤਾਂ- ਬੈਂਸ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਖੇਤਰ 'ਚ ਮੀਂਹ ਨੇ ਕਣਕ ਨੂੰ ਪਹੁੰਚਾਇਆ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।