19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ 'ਚ ਇਨਾਮ ਵੰਡ ਸਮਾਗਮ <br/>

ਅਜੀਤ ਡੈਸਕ 31-03-2026
ਭਰਤਗੜ੍ਹ, 30 ਮਾਰਚ (ਜਸਬੀਰ ਸਿੰਘ ਬਾਵਾ)-ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਦੇ ਪਿ੍ੰ. ਸਰਬਜੀਤ ਸਿੰਘ ਦੀ ਅਗਵਾਈ 'ਚ ਸੰਬੰਧਿਤ ਅਧਿਆਪਕਾਂ ਨੇ ਸਥਾਨਕ ਵਿਦਿਆਰਥੀਆਂ ਦੇ ਵਿਦਿਅਕ ਨਤੀਜਿਆਂ 'ਚ ਅੱਵਲ ਰਹੇ ਬੱਚਿਆਂ ਲਈ ਇਨਾਮ ਵੰਡ ਸਮਾਗਮ ਕਰਵਾਇਆ | ਮੁੱਖ ਮਹਿਮਾਨ ਵਜੋਂ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਚਾਵਲਾ, ਸ੍ਰੋ. ਅ. ਦਲ (ਬ) ਦੇ ਕੌਮੀ ਮੀਤ ਪ੍ਰਧਾਨ ਸਟੇਟ ਐਵਾਰਡੀ ਸੁੱਚਾ ਸਿੰਘ ਸਰਸਾ ਨੰਗਲ, ਸਰਕਲ ਪ੍ਰਧਾਨ ਜਥੇਦਾਰ ਹਰਮੇਸ਼ ਸਿੰਘ ਅਟਾਰੀ, ਜਥੇਦਾਰ ਜਰਨੈਲ ਸਿੰਘ ਸਹੋਤਾ, 'ਆਪ' ਆਗੂ ਬੀਬੀ ਹਰਵਿੰਦਰ ਕੌਰ ਕੋਟਬਾਲਾ ਆਦਿ ਨੇ ਸ਼ਮੂਲੀਅਤ ਕਰਕੇ ਅੱਵਲ ਰਹੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ | ਸਮਾਗਮ ਦੌਰਾਨ ਬੱਚਿਆਂ ਨੇ ਸ਼ਬਦ ਕੀਰਤਨ ਗਾਇਨ ਕਰਨ ਮਗਰੋਂ ਗਿੱਧਾ-ਭੰਗੜਾ, ਸੱਭਿਆਚਾਰਕ ਗੀਤਾਂ ਦੀ ਕੋਰੀਓਗ੍ਰਾਫੀ ਕਰਕੇ ਹਾਜਰੀਨਾਂ ਦਾ ਮਨ ਮੋਹਿਆ | ਸੰਬੰਧਿਤ ਅਧਿਆਪਕਾਂ ਨੇ ਇਸ ਵਰ੍ਹੇ ਸਿੱਖਿਅਤ ਹੋ ਰਹੇ ਵਿਦਿਆਰਥੀਆਂ ਦੇ ਨਤੀਜੇ ਐਲਾਨੇ | ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਸੰਸਥਾ ਅੰਦਰ ਵਿਦਿਅਕ ਸਹੂਲਤਾਂ ਅਤੇ ਤਜਰਬੇਕਾਰ ਅਧਿਆਪਕਾਂ ਦੀ ਕਮੀ ਨਹੀਂ ਹੈ, ਆਪੋ-ਆਪਣੇ ਬੱਚਿਆਂ ਦੇ ਵਧੀਆ ਭਵਿੱਖ ਲਈ ਸਬੰਧਿਤ ਮਾਪੇ ਇਸ ਸੰਸਥਾ ਅੰਦਰ ਦਾਖਲਾ ਕਰਵਾਉਣ | ਉਨ੍ਹਾਂ ਕਿਹਾ ਕਿ ਸਕੂਲ ਦੀ ਦਿੱਖ ਬਦਲਣ ਅਤੇ ਲੋੜੀਂਦੀਆਂ ਸਹੂਲਤਾਂ ਵਾਸਤੇ ਸ਼੍ਰੋਮਣੀ ਕਮੇਟੀ ਦੇ ਯਤਨ ਜਾਰੀ ਹਨ, ਮਾਪਿਆਂ ਨੂੰ ਭਵਿੱਖ 'ਚ ਕਿਸੇ ਵੀ ਸਹੂਲਤ ਦੀ ਕਮੀ ਮਹਿਸੂਸ ਨਹੀਂ ਹੋਵੇਗੀ | ਸਟੇਟ ਐਵਾਰਡੀ ਸੁੱਚਾ ਸਿੰਘ ਸਰਸਾ ਨੰਗਲ ਨੇ ਮਾਪਿਆਂ, ਅਧਿਆਪਕਾਂ ਅਤੇ ਬੱਚਿਆਂ ਨੂੰ ਮੁਬਾਰਕਬਾਦ ਦੇਣ ਮੌਕੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਸੰਸਥਾ ਦੀਆਂ ਭਵਿੱਖੀ ਜ਼ਰੂਰਤਾਂ ਪ੍ਰਤੀ ਇੱਥੇ ਪੰਜ ਕਮਰਿਆਂ ਅਤੇ ਇਕ ਵਿਸ਼ੇਸ਼ ਹਾਲ ਦੇ ਨਿਰਮਾਣ ਕੀਤਾ ਜਾ ਰਿਹਾ ਹੈ ਤਾਂ ਕਿ ਵਿਦਿਆਰਥੀਆਂ ਦੇ ਵਾਧੇ ਮਗਰੋਂ ਕਿਸੇ ਵੀ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਸਾ: ਸਰਪੰਚ ਭੁਪਿੰਦਰ ਸਿੰਘ ਮੰਗੂਵਾਲ, ਬਲਵੰਤ ਸਿੰਘ, ਜਸਪਾਲ ਸਿੰਘ, ਰਘਵੀਰ ਸਿੰਘ, ਬਲਵਿੰਦਰ ਸਿੰਘ, ਦਿਲਬਾਗ ਸਿੰਘ ਪੰਮੀ, ਜੋਗਾ ਸਿੰਘ ਆਲੋਵਾਲ, ਹਰਦੀਪ ਸਿੰਘ, ਕਰਤਾਰ ਸਿੰਘ, ਦਿਲਬਾਗ ਸਿੰਘ ਸਰਸਾ ਨੰਗਲ, ਕਿ੍ਸ਼ਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਐਸ.ਐਮ.ਐਲ. ਮਹਿੰਦਰਾ ਵਲੋਂ ਸਰਕਾਰੀ ਸਕੂਲ ਬਜਰੂੜ ਨੂੰ 31 ਸੀਟਰ ਬੱਸ ਭੇਟ ਅਗਲੀ ਖ਼ਬਰ ਦੁਕਾਨ 'ਤੇ ਲੱਗੇ ਏ. ਸੀ. ਦਾ ਕੰਪਰੈਸਰ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।