ਰੂਪਨਗਰ, 30 ਮਾਰਚ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਲੋਂ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦੀ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅਗਲਾ ਪਲੇਸਮੈਂਟ ਕੈਂਪ 01 ਅਪ੍ਰੈਲ 2026 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੂਪਨਗਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ 2 ਪ੍ਰਾਈਵੇਟ ਕੰਪਨੀਆਂ ਵਲੋਂ ਭਾਗ ਲਿਆ ਜਾਵੇਗਾ | ਇਸ ਕੈਂਪ ਵਿਚ ਮੈਕ ਕਾਨਫਰੰਸ ਅਤੇ ਇਵੈਂਟ ਪ੍ਰਬੰਧਨ ਕੰਪਨੀ ਵਲੋਂ ਹਲਕਾ ਰੂਪਨਗਰ ਲਈ ਪੀਆਰ ਸਟਾਫ਼ ਅਹੁਦਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ ਪੀਆਰ ਸਟਾਫ਼ ਦੀਆਂ ਅਸਾਮੀਆਂ ਦੀ ਭਰਤੀ ਲਈ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ | ਇਨ੍ਹਾਂ ਅਸਾਮੀਆਂ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 16,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ | ਉਮੀਦਵਾਰ ਕੋਲ ਆਪਣਾ ਵਾਹਨ ਅਤੇ ਪੀ.ਆਰ ਅਨੁਭਵ ਹੋਣਾ ਚਾਹੀਦਾ ਹੈ | ਉਮੀਦਵਾਰ ਦੀ ਕਮਿਊਨੀਕੇਸ਼ਨ ਸਕਿੱਲ ਚੰਗੀ ਹੋਣੀ ਚਾਹੀਦੀ ਹੈ | ਚੁਣੇ ਜਾਣ ਵਾਲੇ ਉਮੀਦਵਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ ਪੀਆਰ ਗਤੀਵਿਧੀਆਂ ਦਾ ਪ੍ਰਬੰਧਨ ਕਰਨਾ, ਹਿੱਸੇਦਾਰਾਂ ਨਾਲ ਤਾਲਮੇਲ ਕਰਨਾ, ਸੁਚਾਰੂ ਪ੍ਰੋਗਰਾਮ ਨੂੰ ਯਕੀਨੀ ਬਣਾਉਣਾ ਆਦਿ ਜਿੰਮੇਵਾਰੀਆਂ ਨਿਭਾਉਣਗੇ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਡਿਜੀਟੈੱਕ ਕੰਪਨੀ ਨੂੰ ਸਰਕਾਰੀ ਅਦਾਰਿਆਂ ਵਿਚ ਟੈਲੀ ਕਾਲਿੰਗ ਲਈ ਕਾਮਿਆਂ ਦੀ ਲੋੜ ਹੈ | ਕੰਪਨੀ ਵਲੋਂ 50 ਅਸਾਮੀਆਂ ਦੀ ਮੰਗ ਇਸ ਦਫ਼ਤਰ ਵਿਖੇ ਪ੍ਰਾਪਤ ਹੋਈ ਹੈ | ਉਮੀਦਵਾਰ ਘੱਟੋ ਘੱਟ ਬਾਰਵੀਂ ਪਾਸ (ਪੰਜਾਬੀ ਪੜ੍ਹਨੀ ਤੇ ਬੋਲਣੀ ਜ਼ਰੂਰ ਆਉਂਦੀ ਹੋਵੇ) ਹੋਣਾ ਚਾਹੀਦਾ ਹੈ | ਉਮੀਦਵਾਰ ਦੀ ਉਮਰ 18-30 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ | ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 12000/- ਤੋਂ 15000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ | ਕੰਮ ਕਰਨ ਦਾ ਸਥਾਨ ਮੋਹਾਲੀ ਹੈ | ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਇੰਟਰਵਿਊ ਦੇਣ ਦੇ ਚਾਹਵਾਨ ਉਮੀਦਵਾਰ 1 ਅਪ੍ਰੈਲ ਨੂੰ ਗਰਾਊਾਡ ਫਲੋਰ, ਡੀ.ਸੀ. ਕੰਪਲੈਕਸ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਆਪਣੇ ਦਸਤਾਵੇਜ ਅਤੇ ਬਾਇਓ ਡਾਟਾ ਲੈਕੇ ਪਹੁੰਚ ਸਕਦੇ ਹਨ |