19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਐਨ.ਐਫ.ਐਲ. ਗਰਾਊਾਡ ਨੰਗਲ ਵਿਖੇ ਅੱਜ ਹੋਵੇਗੀ ਮੈਗਾ ਵਿਕਾਸ ਰੈਲੀ- ਬੈਂਸ

ਅਜੀਤ ਡੈਸਕ 31-03-2026
ਨੰਗਲ, 30 ਮਾਰਚ (ਪ੍ਰੀਤਮ ਸਿੰਘ ਬਰਾਰੀ)-ਐਨ.ਐਫ.ਐਲ. ਗਰਾਊਾਡ ਨੰਗਲ ਵਿਖੇ ਅੱਜ 31 ਮਾਰਚ ਨੂੰ ਇੱਕ ਵਿਸ਼ਾਲ ਮੈਗਾ ਵਿਕਾਸ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਿਰਕਤ ਕਰਕੇ ਨੰਗਲ ਅਤੇ ਆਸ-ਪਾਸ ਦੇ ਖੇਤਰਾਂ ਲਈ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਰਸਮੀ ਸ਼ੁਰੂਆਤ ਕਰਨਗੇ, ਕਈ ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ ਅਤੇ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਰਨਗੇ | ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹੋਣ ਵਾਲੀ ਇਸ ਰੈਲੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਮੈਗਾ ਵਿਕਾਸ ਰੈਲੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੌਕੇ 'ਤੇ ਅਧਿਕਾਰੀਆਂ ਨਾਲ ਵਿਸਥਾਰ ਪੂਰਵਕ ਮੀਟਿੰਗ ਕੀਤੀ | ਉਨ੍ਹਾਂ ਨੇ ਖਾਸ ਤੌਰ 'ਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਰੈਲੀ ਦੌਰਾਨ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਹੋਣ | ਇਸ ਮੌਕੇ ਐਸ.ਐਸ.ਪੀ. ਰੂਪਨਗਰ ਮਨਿੰਦਰ ਸਿੰਘ ਵਲੋਂ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਮੀਟਿੰਗ 'ਚ ਏ.ਡੀ.ਸੀ. ਚੰਦਰ ਜਯੋਤੀ ਸਿੰਘ ਆਈ.ਏ.ਐਸ., ਏ.ਡੀ.ਸੀ. (ਜਨਰਲ) ਅਭਿਕੇਸ਼ ਗੁਪਤਾ, ਐਸ.ਪੀ. ਅਰਵਿੰਦ ਮੀਨਾ ਆਈ.ਪੀ.ਐਸ., ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਐਸ.ਡੀ.ਐਮ. ਨੰਗਲ ਸਚਿਨ ਪਾਠਕ, ਐਸ.ਡੀ.ਐਮ. ਰੂਪਨਗਰ ਜਸਪ੍ਰੀਤ ਸਿੰਘ, ਐਸ.ਡੀ.ਐਮ. ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ ਅਤੇ ਐਸ.ਡੀ.ਐਮ. ਮੋਰਿੰਡਾ ਚੇਤਨ ਬੰਗੜ ਸ਼ਾਮਲ ਸਨ | ਡੀ.ਐਸ.ਪੀ. ਹਰਕੀਰਤ ਸਿੰਘ, ਜਸ਼ਨਦੀਪ ਸਿੰਘ ਵੀ ਮੌਕੇ 'ਤੇ ਮੌਜੂਦ ਸਨ |
ਪਿਛਲੀ ਖ਼ਬਰ ਪਲੇਸਮੈਂਟ ਡਰਾਈਵ ਦੌਰਾਨ ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਦੇ 4 ਵਿਦਿਆਰਥੀਆਂ ਦੀ ਚੋਣ ਅਗਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਪਹਿਲੀ ਅਪ੍ਰੈਲ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।