ਨੂਰਪੁਰ ਬੇਦੀ, 31 ਮਾਰਚ (ਹਰਦੀਪ ਸਿੰਘ ਢੀਂਡਸਾ)-ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ, ਬਜਰੂੜ 'ਚ ਬੱਚਿਆਂ ਦਾ ਸਾਲਾਨਾ ਨਤੀਜਾ ਐਲਾਨ ਕੀਤਾ ਗਿਆ | ਇਸ ਮੌਕੇ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ | ਪਾਠ ਉਪਰੰਤ ਸੰਗਤ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਸਾਰੇ ਮਾਤਾ-ਪਿਤਾ ਅਤੇ ਹਾਜ਼ਰੀਨ ਨੇ ਭਾਗ ਲਿਆ | ਇਸ ਸਮਾਗਮ ਵਿਚ ਬਹੁਤ ਸਾਰੇ ਮਾਤਾ-ਪਿਤਾ ਮੌਜੂਦ ਰਹੇ, ਜਿਨ੍ਹਾਂ ਨੇ ਬੱਚਿਆਂ ਦੇ ਨਤੀਜੇ ਪ੍ਰਾਪਤ ਕੀਤੇ ਅਤੇ ਨਵੇਂ ਦਾਖਲਿਆਂ ਲਈ ਵੀ ਰੁਚੀ ਦਿਖਾਈ | ਇਸ ਮੌਕੇ ਸਰਦਾਰਨੀ ਤੇਜ ਕੌਰ, ਏ.ਐਸ.ਆਈ. ਮੋਹਨ ਸਿੰਘ, ਪਵਨ ਕੁਮਾਰ ਕਪਲੇਸ਼, ਕਾਮਰੇਡ ਕਰਨੈਲ ਸਿੰਘ, ਸ਼ਾਮ ਸੁੰਦਰ, ਸੁਰਜੀਤ ਸਿੰਘ ਅਤੇ ਡਾ: ਪ੍ਰੇਮ ਚੰਦ ਵੀ ਇਸ ਸਮਾਗਮ ਵਿਚ ਸ਼ਾਮਿਲ ਸਨ | ਸਕੂਲ ਦੇ ਪਿ੍ੰਸੀਪਲ ਨੇ ਆਪਣੇ ਸੰਬੋਧਨ ਦੌਰਾਨ ਸਕੂਲ ਦੀਆਂ ਪ੍ਰਾਪਤੀਆਂ ਅਤੇ ਐਸੋਸੀਏਸ਼ਨ ਵਿਚ ਕੀਤੇ ਗਏ ਮਹੱਤਵਪੂਰਨ ਕੰਮਾਂ ਨੂੰ ਮਾਪਿਆਂ ਨਾਲ ਸਾਂਝਾ ਕੀਤਾ | ਇਸ ਮੌਕੇ 'ਤੇ ਸ੍ਰੀਮਤੀ ਤੇਜ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਸਮੂਹ ਸਟਾਫ਼ ਨੇ ਵੀ ਬਹੁਤ ਮਿਹਨਤ ਅਤੇ ਲਗਨ ਨਾਲ ਪ੍ਰੋਗਰਾਮ ਨੂੰ ਸਫਲ ਬਣਾਇਆ | ਸਮਾਗਮ ਦੌਰਾਨ ਸਾਰੇ ਹਾਜ਼ਰੀਨ ਨੇ ਸਕੂਲ ਦੇ ਪ੍ਰਬੰਧਾਂ ਅਤੇ ਵਿਦਿਆਰਥੀਆਂ ਦੀਆਂ ਉਪਲਬਧੀਆਂ ਦੀ ਸਰਾਹਨਾ ਕੀਤੀ |