ਐੱਸ. ਏ. ਐੱਸ. ਨਗਰ, 31 ਮਾਰਚ (ਪ੍ਰੋ. ਅਵਤਾਰ ਸਿੰਘ)- ਵਿਧਾਇਕ ਕੁਲਵੰਤ ਸਿੰਘ ਵਲੋਂ ਅੱਜ ਵਿਧਾਨ ਸਭਾ ਹਲਕਾ ਮੁਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 17ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਹ ਬੱਸ ਸਥਾਨਕ ਫੇਜ਼-6 ਤੋਂ ਸ੍ਰੀ ਅੰਮਿ੍ਤਸਰ ਸਾਹਿਬ ਲਈ ਰਵਾਨਾ ਹੋਈ, ਜਿੱਥੇ ਕਿ ਸ਼ਰਧਾਲੂਆਂ ਵਲੋਂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਤੇ ਸ੍ਰੀ ਰਾਮ ਤੀਰਥ ਵਾਲਮੀਕਿ ਸਥਲ ਦੇ ਦਰਸ਼ਨ ਕਰਨ ਦੇ ਨਾਲ-ਨਾਲ ਜਲਿ੍ਹਆਂਵਾਲਾ ਬਾਗ਼ ਅਤੇ ਵਾਹਘਾ ਬਾਰਡਰ ਵੀ ਦੇਖਿਆ ਜਾਵੇਗਾ | ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦਿਆਂ ਇਹ ਯਾਤਰਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਲੋਕਾਂ 'ਚ ਇਸ ਯਾਤਰਾ ਪ੍ਰਤੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਇਸ ਮੌਕੇ 'ਆਪ' ਦੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਰਮਨਪ੍ਰੀਤ ਕੌਰ ਕੁੰਭੜਾ, ਆਰ. ਪੀ. ਸ਼ਰਮਾ, ਹਰਵਿੰਦਰ ਸਿੰਘ, ਸਵਰਨ ਸਿੰਘ, ਪਰਮਜੀਤ ਸਿੰਘ ਵਿੱਕੀ, ਸੁਖਵਿੰਦਰ ਸਿੰਘ ਗੋਗੀ, ਮਲਕੀਤ ਸਿੰਘ, ਹਰਮੀਤ ਸਿੰਘ, ਨਰਿੰਦਰ ਕੌਰ, ਮਿਨਾਕਸ਼ੀ ਰਾਜਪੂਤ ਅਤੇ ਅਨਵਰ ਅਲੀ ਆਦਿ ਵੀ ਹਾਜ਼ਰ ਸਨ |