ਸ੍ਰੀ ਅਨੰਦਪੁਰ ਸਾਹਿਬ, 31 ਮਾਰਚ (ਜੇ ਐਸ ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਡਾਇਰੈਕਟੋਰੇਟ ਸਿੱਖਿਆ ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਹੇਠ ਚੱਲ ਰਹੇ ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੂਟਿੰਗ ਰੇਂਜ ਦਾ ਉਦਘਾਟਨ ਮੁੱਖ ਮਹਿਮਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਕੀਤਾ ਗਿਆ | ਦੱਸਣਯੋਗ ਹੈ ਕਿ ਸੁਖਮਿੰਦਰ ਸਿੰਘ ਸਕੱਤਰ ਵਿਦਿਆ ਅਤੇ ਬੀਬੀ ਸਤਵੰਤ ਕੌਰ ਸਹਾਇਕ ਡਾਇਰੈਕਟਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੂਹ ਵਿਦਿਅਕ ਅਦਾਰਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੀ ਲੜੀ ਤਹਿਤ ਅਤੇ ਵਿਦਿਆਰਥੀਆਂ ਨੂੰ ਰਾਜ ਪੱਧਰੀ ਅਤੇ ਰਾਸ਼ਟਰ ਪੱਧਰ ਦੀਆਂ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸ਼ੂਟਿੰਗ ਰੇਂਜ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਮੌਕੇ ਸਕੂਲ ਪਿ੍ੰਸੀਪਲ ਸਤਨਾਮ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਹੀ ਆਪਣੇ ਸਕੂਲ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਇਸੇ ਤਰ੍ਹਾਂ ਵੱਧ ਤੋਂ ਵੱਧ ਹੋਰ ਉਪਰਾਲੇ ਕਰਦੇ ਰਹਿਣਗੇ | ਇਸ ਮੌਕੇ ਡਾ: ਪਰਮਜੀਤ ਕੌਰ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਬਾਬਾ ਅਜਮੇਰ ਸਿੰਘ ਬੇਈਹਾਰਾ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੋਰ, ਨਿਰਮਲ ਸਿੰਘ ਐਸ.ਸੀ. ਵਿੰਗ ਿÝਜ਼ਲ੍ਹਾ ਪ੍ਰਧਾਨ ਰੂਪਨਗਰ ਤੋਂ ਇਲਾਵਾ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |