31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਨਵੀਂ ਕੰਪਿਊਟਰ ਲੈਬ ਦਾ ਉਦਘਾਟਨ <br/>

ਅਜੀਤ ਡੈਸਕ 04-04-2026
ਬੇਲਾ, 3 ਅਪ੍ਰੈਲ (ਮਨਜੀਤ ਸਿੰਘ ਸੈਣੀ)-ਨਜ਼ਦੀਕੀ ਪਿੰਡ ਭਲਿਆਣ ਦੇ ਸਰਕਾਰੀ ਹਾਈ ਸਮਾਰਟ ਸਕੂਲ ਵਿਖੇ ਨਵੀਂ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਗ੍ਰਾਮ ਪੰਚਾਇਤ ਭਲਿਆਣ ਦੇ ਸਰਪੰਚ ਸਤਬੀਰ ਸਿੰਘ ਸੱਤੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਲੈਬ ਦਾ ਉਦਘਾਟਨ ਕੀਤਾ | ਸਕੂਲ ਵਿਚ ਸਥਾਪਿਤ ਕੀਤੀ ਗਈ ਇਸ ਨਵੀਂ ਲੈਬ ਨੂੰ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਮਿਲੇ ਪੰਜ ਨਵੇਂ ਕੰਪਿਊਟਰ ਅਤੇ ਦੋ ਇੰਟਰੈਕਟਿਵ ਪੈਨਲਾਂ ਨਾਲ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸਮਰਪਿਤ ਕੀਤਾ ਗਿਆ | ਇਸ ਉਪਰਾਲੇ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕੀ ਸਿੱਖਿਆ ਨਾਲ ਜੋੜਨ ਵਿਚ ਵੱਡੀ ਮਦਦ ਮਿਲੇਗੀ | ਇਸ ਮੌਕੇ ਸਕੂਲ ਮੁਖੀ ਰਾਜਵਿੰਦਰ ਸਿੰਘ ਗਿੱਲ ਵਲੋਂ ਸਕੂਲ ਮੈਨੇਜਮੈਂਟ ਕਮੇਟੀ ਦੀ ਹਾਜ਼ਰੀ ਵਿਚ ਮੁੱਖ ਮਹਿਮਾਨ ਅਤੇ ਸਮੂਹ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ ਗਿਆ | ਉਨ੍ਹਾਂ ਨੇ ਸਕੂਲ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੇ ਵਿਸ਼ੇਸ਼ ਸਹਿਯੋਗ ਲਈ ਧੰਨਵਾਦ ਪ੍ਰਗਟਾਇਆ | ਸਮਾਗਮ ਦੌਰਾਨ ਬੀ.ਆਰ.ਸੀ. ਰਵਿੰਦਰ ਸਿੰਘ, ਕੁਲਵੰਤ ਸਿੰਘ, ਜਤਿੰਦਰ ਸਿੰਘ, ਅਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਸੂਬੇਦਾਰ ਹਿੰਮਤ ਸਿੰਘ, ਬਲਦੇਵ ਕੌਰ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਮੈਂਬਰ ਪੰਚਾਇਤ ਭਲਿਆਣ, ਸਮੂਹ ਸਟਾਫ਼ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਕੌਂਸਲ ਦੀ ਮਹੀਨਾਵਾਰ ਮੀਟਿੰਗ <br/> ਅਗਲੀ ਖ਼ਬਰ ਵਿਧਾਇਕ ਚੱਢਾ ਵਲੋਂ ਗੱਦੀਵਾਲ ਤੋਂ ਸ੍ਰੀ ਦਰਬਾਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।