31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਰਕਾਰੀ ਕਾਲਜ ਰੋਪੜ ਦੇ ਵਲੰਟੀਅਰਾਂ ਨੇ ਰਾਸ਼ਟਰੀ ਏਕਤਾ ਕੈਂਪ 'ਚ ਕੀਤੀ ਸ਼ਮੂਲੀਅਤ <br/>

ਅਜੀਤ ਡੈਸਕ 04-04-2026
ਰੂਪਨਗਰ, 3 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਸਰਕਾਰੀ ਕਾਲਜ ਰੋਪੜ ਦੇ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਅਤੇ ਕੌਮੀ ਸੇਵਾ ਯੋਜਨਾ ਵਿਭਾਗ ਦੀ ਅਗਵਾਈ ਅਧੀਨ ਵਲੰਟੀਅਰ ਅਹਿਮ ਪ੍ਰਾਪਤੀਆਂ ਕਰ ਰਹੇ ਹਨ | ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਨੌਜਵਾਨਾਂ ਨੂੰ ਰਾਸ਼ਟਰੀ ਏਕਤਾ, ਯੁਵਾ ਗਤੀਵਿਧੀਆਂ, ਭਾਈਚਾਰਕ ਏਕਤਾ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਲਾਮਬੰਦ ਕਰਨ ਲਈ ਕੌਮੀ ਸੇਵਾ ਯੋਜਨਾ ਵਿਭਾਗ ਅਹਿਮ ਮੰਚ ਪ੍ਰਦਾਨ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਲੜੀ ਤਹਿਤ ਵਲੰਟੀਅਰ ਸਿਮਰਨਜੋਤ ਕੌਰ ਅਤੇ ਅਮਨਪ੍ਰੀਤ ਕੌਰ ਨੇੇ ਅਟਲ ਬਿਹਾਰੀ ਵਾਜਪਾਈ ਇੰਸਟੀਚਿਊਟ ਮਨਾਲੀ ਵਿਖੇ 10 ਰੋਜਾ ਐਡਵੈਂਚਰ ਕੈਂਪ ਵਿਚ ਭਾਗ ਲਿਆ | ਵਲੰਟੀਅਰ ਜਸ਼ਨਪ੍ਰੀਤ ਸਿੰਘ ਨੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ, ਹਰਿਆਣਾ ਵਿਖੇ ਆਯੋਜਿਤ ਰਾਸ਼ਟਰੀ ਏਕਤਾ ਕੈਂਪ ਵਿਚ ਭਾਗ ਲਿਆ, ਵਲੰਟੀਅਰ ਕਰਨਦੀਪ ਸਿੰਘ ਅਤੇ ਅਮਨਪ੍ਰੀਤ ਸਿੰਘ ਦੇ ਨੌਵਾਂ ਨੌਰਥ ਈਸਟ ਜੋਨ ਰਾਸ਼ਟਰੀ ਯੂਥ ਫੈਸਟੀਵਲ ਨਾਗਾਲੈਂਡ ਵਿਚ ਵਿਖੇ ਭਾਗ ਲਿਆ ਅਤੇ ਵਲੰਟੀਅਰ ਪਰਨੀਤ ਕੌਰ ਅਤੇ ਪਲਕ ਨੇ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਸਟੇਟ ਲੈਵਲ ਇਵੈਂਟ ਵਿਚ ਭਾਗ ਲਿਆ | ਜਤਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਪ੍ਰੋਗਰਾਮ ਅਫ਼ਸਰ ਪ੍ਰੋ. ਜਗਜੀਤ ਸਿੰਘ ਨੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਯੋਜਿਤ ਨੈਸ਼ਨਲ ਲੈਵਲ ਪੰਜਾਬ ਸਟੇਟ ਐਨ.ਐਸ.ਐਸ ਕਨਵੈਂਸ਼ਨ ਵਿਚ ਭਾਗ ਲਿਆ ਅਤੇ ਪ੍ਰੋ. ਚੰਦਰਗੁਪਤ, ਪ੍ਰੋ. ਮਨਪ੍ਰੀਤ ਸਿੰਘ ਅਤੇ ਪ੍ਰੋ. ਕੀਰਤੀ ਭਾਗੀਰਥ ਦੇ ਹਾਈਕਿੰਗ-ਟਰੈਕਿੰਗ ਕੈਂਪਾ ਵਿਚ ਸ਼ਮੂਲੀਅਤ ਕੀਤੀ, ਜੋ ਕਿ ਕਾਲਜ ਲਈ ਮਾਣ ਵਾਲੀ ਗੱਲ ਹੈ | ਪ੍ਰੋ. ਜਗਜੀਤ ਸਿੰਘ ਨੇ ਦੱਸਿਆ ਕਿ ਇਸ ਸੈਸ਼ਨ ਦੌਰਾਨ 10 ਵਲੰਟੀਅਰ ਰਾਸ਼ਟਰੀ ਪੱਧਰ 'ਤੇ ਕਾਲਜ ਦੀ ਨੁਮਾਇੰਦਿਗੀ ਕਰ ਚੁੱਕੇ ਹਨ ਅਤੇ 50 ਵਲੰਟੀਅਰ ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਦੁਆਰਾ ਆਯੋਜਿਤ ਹਾਈਕਿੰਗ-ਟਰੈਕਿੰਗ ਕੈਂਪਾਂ ਵਿਚ ਭਾਗ ਲੈ ਚੁੱਕੇ ਹਨ | ਇਨ੍ਹਾਂ ਵਲੰਟੀਅਰਾਂ ਨੂੰ ਕਾਲਜ ਵਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਕੁਲਦੀਪ ਕੌਰ ਪ੍ਰੋ. ਰਵਨੀਤ ਕੌਰ, ਪ੍ਰੋ ਗੁਰਪ੍ਰੀਤ ਕੌਰ, ਪ੍ਰੋ. ਲਵਲੀਨ ਵਰਮਾ, ਪ੍ਰੋ. ਤਰਨਜੋਤ ਕੌਰ ਪ੍ਰੋ. ਮਨਪ੍ਰੀਤ ਕੌਰ ਅਤੇ ਵਾਈਸ ਪਿ੍ੰਸੀਪਲ ਪ੍ਰੋ. ਮੀਨਾ ਕੁਮਾਰੀ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਕਾਲਜ ਕੌਂਸਲ ਮੈਂਬਰ ਡਾ. ਨਿਰਮਲ ਸਿੰਘ ਬਰਾੜ, ਡਾ. ਜਤਿੰਦਰ ਕੁਮਾਰ, ਪ੍ਰੋ. ਸ਼ਮਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਸਾਲੀ ਵਿਚ ਟੀ.ਬੀ. ਜਾਂਚ ਕੈਂਪ ਲੱਗਾ <br/> ਅਗਲੀ ਖ਼ਬਰ ਖ਼ਾਲਸਾ ਮਾਡਲ ਸਕੂਲ ਦਾ ਪੰਜਵੀਂ ਦਾ ਨਤੀਜਾ ਐਲਾਨਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।