31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬਸਾਲੀ ਵਿਚ ਟੀ.ਬੀ. ਜਾਂਚ ਕੈਂਪ ਲੱਗਾ <br/>

ਬਸਾਲੀ ਵਿਚ ਟੀ.ਬੀ. ਜਾਂਚ ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ | ਤਸਵੀਰ: ਰਾਜੇਸ਼ ਚੌਧਰੀ <br/> 04-04-2026
ਨੂਰਪੁਰ ਬੇਦੀ, 3 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)-ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪਿੰਡ ਬਸਾਲੀ ਵਿਖੇ ਟੀ.ਬੀ. (ਤਪਦਿਕ) ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਹ ਕੈਂਪ Tਮਿਸ਼ਨ ਤੰਦਰੁਸਤ ਪੰਜਾਬUਤਹਿਤ ਟੀ.ਬੀ. ਮੁਕਤ ਪੰਚਾਇਤ ਦੇ ਉਦੇਸ਼ ਨਾਲ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਸੀਨੀਅਰ ਟਰੀਟਮੈਂਟ ਸੁਪਰਵਾਈਜ਼ਰ ਸੁਰਜੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਲੋਕਾਂ ਨੂੰ ਟੀ.ਬੀ. ਦੇ ਲੱਛਣਾਂ ਬਾਰੇ ਜਾਗਰੂਕ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਲਗਾਤਾਰ ਖਾਂਸੀ ਆਉਣਾ, ਵਜ਼ਨ ਘਟਣਾ, ਭੁੱਖ ਘੱਟ ਲੱਗਣਾ, ਸ਼ਾਮ ਵੇਲੇ ਬੁਖ਼ਾਰ ਰਹਿਣਾ, ਸਰੀਰ 'ਤੇ ਗੰਢਾਂ ਬਣਨਾ ਅਤੇ ਬਲਗ਼ਮ ਵਿਚ ਖੂਨ ਆਉਣਾ ਟੀਬੀ ਦੇ ਮੁੱਖ ਲੱਛਣ ਹਨ | ਅਜਿਹੇ ਲੱਛਣ ਨਜ਼ਰ ਆਉਣ 'ਤੇ ਲੋਕਾਂ ਨੂੰ ਤੁਰੰਤ ਸਰਕਾਰੀ ਡਿਸਪੈਂਸਰੀ ਚੰਦਪੁਰ ਸੇਰੀ ਜਾਂ ਨੇੜਲੇ ਸਰਕਾਰੀ ਹਸਪਤਾਲਾਂ ਵਿਚ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ, ਜਿੱਥੇ ਸਾਰੇ ਟੈੱਸਟ ਅਤੇ ਇਲਾਜ ਮੁਫ਼ਤ ਉਪਲਬਧ ਹਨ | ਕੈਂਪ ਦੌਰਾਨ ਸ਼ੱਕੀ ਮਰੀਜ਼ਾਂ ਦੇ ਐਕਸਰੇ ਕੀਤੇ ਗਏ ਅਤੇ ਬਲਗ਼ਮ ਦੇ ਸੈਂਪਲ ਇਕੱਠੇ ਕੀਤੇ ਗਏ | ਸਟੇਟ ਟੀਮ ਵਲੋਂ ਡਾ. ਮਨਦੀਪ ਕੌਰ ਨੇ ਵਿਸ਼ੇਸ਼ ਦੌਰਾ ਕਰਦੇ ਹੋਏ ਸਿਹਤ ਵਿਭਾਗ ਦੀ ਟੀਮ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ |

ਪਿਛਲੀ ਖ਼ਬਰ ਸੂਬਾ ਪੱਧਰੀ ਹਰੋਲੀ ਉਤਸਵ 11 ਤੋਂ 14 ਅਪ੍ਰੈਲ ਇਕ ਵਿਸ਼ਾਲ ਸ਼ੋਭਾ ਯਾਤਰਾ ਨਾਲ ਹੋਵੇਗੀ ਸ਼ੁਰੂਆਤ <br/> ਅਗਲੀ ਖ਼ਬਰ ਸਰਕਾਰੀ ਕਾਲਜ ਰੋਪੜ ਦੇ ਵਲੰਟੀਅਰਾਂ ਨੇ ਰਾਸ਼ਟਰੀ ਏਕਤਾ ਕੈਂਪ 'ਚ ਕੀਤੀ ਸ਼ਮੂਲੀਅਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।