31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਖ਼ਾਲਸਾ ਸੀ: ਸੈ: ਸਕੂਲ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਪਾਠ ਦੇ ਭੋਗ ਪਾਏ <br/>

ਅਜੀਤ ਡੈਸਕ 04-04-2026
ਸ੍ਰੀ ਅਨੰਦਪੁਰ ਸਾਹਿਬ, 3 ਅਪ੍ਰੈਲ (ਕਰਨੈਲ ਸਿੰਘ)-ਇਲਾਕੇ ਦੀ ਸਭ ਤੋਂ ਪੁਰਾਤਨ ਸਥਾਨਕ ਵਿੱਦਿਅਕ ਸੰਸਥਾ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਅੱਜ ਨਵੇਂ ਵਿੱਦਿਅਕ ਵਰ੍ਹੇ ਸਾਲ 2026- 27 ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸਕੂਲ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਗੁਰੂ ਸਾਹਿਬ ਦੇ ਚਰਨਾਂ 'ਚ ਸਕੂਲ ਵਿਦਿਆਰਥੀਆਂ ਅਤੇ ਸਟਾਫ਼ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਗਈ | ਉਨ੍ਹਾਂ ਕਿਹਾ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਗੁਰੂ ਸਾਹਿਬ ਦਾ ਅਸ਼ੀਰਵਾਦ ਲੈ ਕੇ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਐਸ. ਜੀ. ਐਸ. ਖ਼ਾਲਸਾ ਸੀ: ਸੈ: ਸਕੂਲ ਇਲਾਕੇ ਦੀ ਸਭ ਤੋਂ ਪੁਰਾਤਨ ਅਤੇ ਇਤਿਹਾਸਿਕ ਵਿੱਦਿਅਕ ਸੰਸਥਾ ਹੈ | ਉਨ੍ਹਾਂ ਕਿਹਾ ਕਿ ਸਕੂਲ 'ਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦਾਖ਼ਲੇ ਸ਼ੁਰੂ ਹਨ ਅਤੇ ਅੱਜ ਤੋਂ ਨਵੇਂ ਵਿੱਦਿਅਕ ਵਰ੍ਹੇ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ | ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਬਜਰੂੜ ਸਕੂਲ ਵਿਖੇ ਐਸ. ਐਮ. ਐਲ. ਮਹਿੰਦਰਾ ਕੰਪਨੀ ਦੇ ਉੱਚ ਅਧਿਕਾਰੀਆਂ ਦਾ ਸਨਮਾਨ <br/> ਅਗਲੀ ਖ਼ਬਰ ਬੜਵਾ ਵਿਖੇ ਸ੍ਰੀਮਦ ਭਾਗਵਤ ਕਥਾ ਦੇ ਮੱਦੇਨਜ਼ਰ ਕਲਸ਼ ਯਾਤਰਾ ਸਜਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।