30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਜਥੇਦਾਰ ਗੜਗੱਜ ਨੇ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਵਲੋਂ ਲੜੀਵਾਰ ਗੁਰਮਤਿ ਸਮਾਗਮਾਂ ਦਾ ਪੋਸਟਰ ਜਾਰੀ <br/>

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਗੁਰਮਤਿ ਸਮਾਗਮਾਂ ਸਬੰਧੀ ਪੋਸਟਰ ਜਾਰੀ ਕਰਦੇ ਹੋਏ | <br/> 04-04-2026
ਨੰਗਲ, 3 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਨਯਾ ਨੰਗਲ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨੰਗਲ ਸ਼ਹਿਰ ਅਤੇ ਨਾਲ ਲੱਗਦੇ ਇਲਾਕਿਆਂ ਦੇ ਵੱਖ-ਵੱਖ ਗੁਰੂ ਘਰਾਂ ਵਿਚ ਸਜਾਏ ਜਾਣ ਵਾਲੇ ਲੜੀਵਾਰ ਗੁਰਮਤਿ ਸਮਾਗਮਾਂ ਦਾ ਪੋਸਟਰ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਾਰੀ ਕੀਤਾ | ਉਨ੍ਹਾਂ ਨੇ ਪਿਛਲੇ ਤਿੰਨ ਦਹਾਕਿਆਂ ਤੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਏ ਜਾਂਦੇ ਲੜੀਵਾਰ ਗੁਰਮਤਿ ਸਮਾਗਮਾਂ ਲਈ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਨਯਾ ਨੰਗਲ ਦੇ ਪ੍ਰਬੰਧਕਾਂ ਦੀ ਸਰਾਹਨਾ ਕੀਤੀ | ਸਿੰਘ ਸਾਹਿਬ ਨੇ ਖ਼ੁਦ ਇਹਨਾਂ ਗੁਰਮਤਿ ਸਮਾਗਮਾਂ ਵਿਚ ਸ਼ਾਮਿਲ ਹੋਣ ਦਾ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਨੂੰ ਭਰੋਸਾ ਦਿੱਤਾ | ਇਹ ਗੁਰਮਤਿ ਸਮਾਗਮ 6 ਅਪ੍ਰੈਲ ਦਿਨ ਸੋਮਵਾਰ ਤੋਂ ਅਰੰਭ ਹੋ ਕੇ 12 ਅਪ੍ਰੈਲ ਨੂੰ ਸਮਾਪਤ ਹੋਣਗੇ | ਇਸ ਸਮੇਂ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਨਯਾ ਨੰਗਲ ਦੇ ਪ੍ਰਧਾਨ ਰਜਿੰਦਰ ਸਿੰਘ ਠੇਕੇਦਾਰ, ਅਵਤਾਰ ਸਿੰਘ ਤਾਰੀ, ਤਰਲੋਚਨ ਸਿੰਘ ਪ੍ਰਧਾਨ ਗੁਰਦੁਆਰਾ ਸੈਕਟਰ ਦੋ ਨਯਾ ਨੰਗਲ, ਹਰਪਾਲ ਸਿੰਘ ਭਸੀਨ ਸਾਬਕਾ ਕੌਂਸਲਰ ਨੰਗਲ ਭਾਈ ਬਲਦੇਵ ਸਿੰਘ ਪੀ ਏ ਸਿੰਘ ਸਾਹਿਬ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਆਰ.ਬੀ.ਯੂ. ਦੀ 15ਵੀਂ ਸਾਲਾਨਾ ਸਪੋਰਟਸ ਮੀਟ ਉਤਸ਼ਾਹ ਨਾਲ ਸੰਪੰਨ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਨੇ ਜਿੱਤੀ ਓਵਰਆਲ ਚੈਂਪ... ਅਗਲੀ ਖ਼ਬਰ ਮਾਤਾ ਪ੍ਰਸਿੰਨੀ ਦੇਵੀ ਸਕੂਲ ਮੜੌਲੀ ਕਲਾਂ ਦੀ ਪਿ੍ੰਸੀਪਲ ਨੂੰ ਦਿੱਤੀ ਵਿਦਾਇਗੀ ਪਾਰਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।