30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਯੁੱਧ ਨਸ਼ਿਆਂ ਵਿਰੁੱਧ 2.0 ਮੁਹਿੰਮ ਨੂੰ ਮਿਲ ਰਹੀ ਸਫਲਤਾ : ਡੀ. ਸੀ., ਐਸ. ਐਸ. ਪੀ. <br/>

ਮੀਟਿੰਗ 'ਚ ਸ਼ਾਮਿਲ ਡੀ. ਸੀ. ਨਾਲ ਐਸ. ਐਸ. ਪੀ. ਅਤੇ ਹੋਰ | <br/> 04-04-2026
ਰੂਪਨਗਰ, 3 ਅਪ੍ਰੈਲ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੀ Tਯੁੱਧ ਨਸ਼ਿਆਂ ਵਿਰੁੱਧ 2.0U ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਹੋਈ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਅਤੇ ਐਸ.ਐਸ.ਪੀ. ਮਨਿੰਦਰ ਸਿੰਘ ਨੇ ਨਸ਼ਿਆਂ ਦੇ ਖ਼ਾਤਮੇ ਲਈ ਸਾਂਝੀ ਰਣਨੀਤੀ 'ਤੇ ਜ਼ੋਰ ਦਿੱਤਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਸਮੂਹ ਸਮਾਜ ਦੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਇਹ ਮੁਹਿੰਮ ਸਫਲ ਬਣ ਰਹੀ ਹੈ | ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਅਤੇ ਸਕਾਰਾਤਮਿਕ ਗਤੀਵਿਧੀਆਂ ਨਾਲ ਜੋੜਨ ਅਤੇ ਨਸ਼ਾ ਛੱਡ ਚੁੱਕੇ ਵਿਅਕਤੀਆਂ ਲਈ ਸਕਿੱਲ ਡਿਵੈਲਪਮੈਂਟ ਦੇ ਉਪਰਾਲਿਆਂ 'ਤੇ ਵੀ ਜ਼ੋਰ ਦਿੱਤਾ | ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਅਪਰਾਧੀ ਨਹੀਂ, ਸਗੋਂ ਮਰੀਜ਼ ਵਜੋਂ ਦੇਖ ਕੇ ਇਲਾਜ ਦੀ ਸਹਾਇਤਾ ਦੇਣੀ ਚਾਹੀਦੀ ਹੈ | ਐਸ.ਐਸ.ਪੀ. ਮਨਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਕੜੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ |

ਪਿਛਲੀ ਖ਼ਬਰ ਬੇਲਾ ਕਾਲਜ ਵਿਚ ਸ਼ਾਨੋ-ਸ਼ੌਕਤ ਨਾਲ ਮਨਾਇਆ ਸਾਲਾਨਾ ਖੇਡ ਮੇਲਾ <br/> ਅਗਲੀ ਖ਼ਬਰ ਆਰ.ਬੀ.ਯੂ. ਦੀ 15ਵੀਂ ਸਾਲਾਨਾ ਸਪੋਰਟਸ ਮੀਟ ਉਤਸ਼ਾਹ ਨਾਲ ਸੰਪੰਨ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਨੇ ਜਿੱਤੀ ਓਵਰਆਲ ਚੈਂਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।