25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਨਸ਼ੀਲੇ ਪਾਊਡਰ ਸਮੇਤ ਦੋ ਕਾਬੂ <br/>

ਮੋਰਿੰਡਾ ਪੁਲਿਸ ਵਲੋਂ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤੇ ਨੌਜਵਾਨ ਪੁਲਿਸ ਪਾਰਟੀ ਨਾਲ | <br/> 05-04-2026
ਮੋਰਿੰਡਾ, 4 ਅਪ੍ਰੈਲ (ਤਰਲੋਚਨ ਸਿੰਘ ਕੰਗ)-ਮੋਰਿੰਡਾ ਪੁਲਿਸ ਵਲੋਂ 20 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ | ਇਸ ਸੰਬੰਧੀ ਐਸ. ਐਚ. ਓ. ਮੋਰਿੰਡਾ ਸਦਰ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਪਵਨਦੀਪ ਸਿੰਘ ਵਲੋਂ ਏ. ਐਸ. ਆਈ. ਕਸ਼ਮੀਰ ਸਿੰਘ, ਹੌਲਦਾਰ ਜਗਤਾਰ ਸਿੰਘ, ਸੀਨੀਅਰ ਸਿਪਾਹੀ ਜਸਪਾਲ ਸਿੰਘ ਤੇ ਯਾਦਵਿੰਦਰ ਸਿੰਘ ਦੀ ਪੁਲਿਸ ਪਾਰਟੀ ਵਲੋਂ ਮੋਰਿੰਡਾ-ਸ੍ਰੀ ਚਮਕੌਰ ਸਾਹਿਬ ਸੜਕ ਤੇ ਗਸ਼ਤ ਕੀਤੀ ਜਾ ਰਹੀ ਸੀ | ਪੁਲਿਸ ਪਾਰਟੀ ਨੇ ਪਿੰਡ ਓਇੰਦ ਕੋਲ ਪਿੰਡ ਸਮਾਣਾ ਖੁਰਦ ਵੱਲ ਤੋਂ ਆ ਰਹੇ ਦੋ ਨੌਜਵਾਨਾਂ ਨੂੰ 20 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਲਿਆ | ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਹਰਸ਼ ਸ਼ਰਮਾ ਪੁੱਤਰ ਸ਼ੰਮੀ ਕੁਮਾਰ ਵਾਸੀ ਪਿੰਡ ਕਾਈਨੌਰ ਅਤੇ ਸ਼ੁੱਭਮ ਕੁਮਾਰ ਪੁੱਤਰ ਦਵਿੰਦਰ ਕੁਮਾਰ ਵਾਸੀ ਉੱਚਾ ਪਿੰਡ ਸੰਘੋਲ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਧਨੌਨੀ ਸੜਕ 'ਤੇ ਬੀੜ 'ਚ ਲੱਗੀ ਅੱਗ 'ਤੇ ਫਾਇਰ ਬਿ੍ਗੇਡ ਨੇ ਪਾਇਆ ਕਾਬੂ <br/> ਅਗਲੀ ਖ਼ਬਰ ਪੈਟਰੋਲ ਪੰਪ 'ਤੇ ਤੇਲ ਪਵਾ ਕੇ ਬਿਨਾਂ ਭੁਗਤਾਨ ਕੀਤੇ ਕਾਰ ਸਵਾਰ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।