15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਕੋਤਵਾਲੀ ਸਾਹਿਬ ਵਿਖੇ ਗੁਰਮਤਿ ਸਮਾਗਮ 8 ਨੂੰ

ਅਜੀਤ ਡੈਸਕ 06-04-2026
ਮੋਰਿੰਡਾ, 5 ਅਪ੍ਰੈਲ (ਪਿ੍ਤਪਾਲ ਸਿੰਘ)-ਡੇਰਾ ਕਾਰ ਸੇਵਾ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ 8 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਇਹ ਗੁਰਮਤਿ ਸਮਾਗਮ 8 ਅਪ੍ਰੈਲ ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਚੱਲੇਗਾ | ਇਸ ਸਮਾਗਮ ਦੌਰਾਨ ਭਾਈ ਸੇਵਕ ਸਿੰਘ ਕੰਵਲ, ਗਿਆਨੀ ਹਰਵਿੰਦਰ ਸਿੰਘ ਮਨੈਲੀ ਅਤੇ ਭਾਈ ਦਮਨਪ੍ਰੀਤ ਸਿੰਘ ਪਟਿਆਲਾ ਵਾਲੇ ਆਦਿ ਆਪਣੇ ਜਥਿਆਂ ਸਮੇਤ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ |

ਪਿਛਲੀ ਖ਼ਬਰ ਮਾਣਕੂਮਾਜਰਾ ਵਿਖੇ ਛੇਵਾਂ ਮਹਾਂਮਾਈ ਦਾ ਜਾਗਰਣ ਕਰਵਾਇਆ <br/> ਅਗਲੀ ਖ਼ਬਰ ਜ਼ਿਲ੍ਹਾ ਲਿਖਾਰੀ ਸਭਾ ਦੀ ਮਾਸਿਕ ਇਕੱਤਰਤਾ ਰਾਜਨੀਤੀ ਵਿਚ ਡਿਗਦੇ ਭਾਸ਼ਾਈ ਮਿਆਰ 'ਤੇ ਪ੍ਰਗਟਾਈ ਚਿੰਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।