17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਸੰਘਰਸ਼ ਦਾ ਐਲਾਨ

ਅਜੀਤ ਡੈਸਕ 10-04-2026
ਰੂਪਨਗਰ, 9 ਅਪ੍ਰੈਲ (ਸਤਨਾਮ ਸਿੰਘ ਸੱਤੀ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰ ਰਹੀਆਂ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਪ੍ਰਵੀਨ ਬਾਲਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਆਗੂਆਂ ਨੇ ਸਰਕਾਰ ਦੀਆਂ ਨੀਤੀਆਂ 'ਤੇ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਘੱਟ ਮਾਣ-ਭੱਤੇ 'ਤੇ ਕੰਮ ਕਰਵਾਇਆ ਜਾ ਰਿਹਾ ਹੈ, ਜੋ ਆਰਥਿਕ ਸ਼ੋਸ਼ਣ ਦੇ ਬਰਾਬਰ ਹੈ | ਪਸਸਫ ਦੇ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਸਰਕਾਰਾਂ ਰੈਗੂਲਰ ਭਰਤੀਆਂ ਦੀ ਥਾਂ ਠੇਕੇਦਾਰੀ ਪ੍ਰਣਾਲੀ ਨੂੰ ਵਧਾ ਰਹੀਆਂ ਹਨ | ਆਗੂਆਂ ਨੇ ਮੰਗ ਕੀਤੀ ਕਿ ਚੋਣ ਵਾਅਦਿਆਂ ਮੁਤਾਬਿਕ ਮਾਣ-ਭੱਤਾ ਤੁਰੰਤ ਦੁੱਗਣਾ ਕੀਤਾ ਜਾਵੇ ਅਤੇ ਰੈਗੂਲਰ ਹੋਣ ਤੱਕ ਘੱਟੋ-ਘੱਟ ਉਜਰਤ ਅਨੁਸਾਰ 26,000 ਰੁਪਏ ਮਿਹਨਤਾਨਾ ਦਿੱਤਾ ਜਾਵੇ | ਇਸ ਤੋਂ ਇਲਾਵਾ ਵਰਕਰਾਂ ਲਈ ਬਦਲਵਾਂ ਪ੍ਰਬੰਧ ਅਤੇ ਸਾਲ ਦੌਰਾਨ ਦੋ ਵਰਦੀਆਂ ਦੇਣ ਦੀ ਮੰਗ ਵੀ ਰੱਖੀ ਗਈ | ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ 19 ਤੋਂ 21 ਅਪ੍ਰੈਲ 2026 ਤੱਕ ਜ਼ਿਲ੍ਹਾ ਪੱਧਰ 'ਤੇ ਐਮ.ਐਲ.ਏਜ਼. ਨੂੰ ਮੰਗ ਪੱਤਰ ਦਿੱਤੇ ਜਾਣਗੇ | ਇਸ ਤੋਂ ਬਾਅਦ 03 ਮਈ 2026 ਨੂੰ ਸਿੱਖਿਆ ਮੰਤਰੀ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਚ ਸੂਬਾ ਪੱਧਰੀ ਭਰਵੀਂ ਰੈਲੀ ਕੀਤੀ ਜਾਵੇਗੀ | ਮੀਟਿੰਗ ਵਿਚ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਆਗੂਆਂ ਅਤੇ ਵਰਕਰਾਂ ਨੇ ਹਾਜ਼ਰੀ ਭਰੀ ਅਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ |

ਪਿਛਲੀ ਖ਼ਬਰ ਘਨੌਲੀ ਤੋਂ ਪਾਕਿ ਗੁਰਧਾਮਾਂ ਦੀ ਯਾਤਰਾ ਕਰਨ ਲਈ ਜਥਾ ਰਵਾਨਾ ਅਗਲੀ ਖ਼ਬਰ ਕਿ੍ਸ਼ਨਾ ਮੰਦਰ ਰੋਪੜ 'ਚ ਸਿਲੰਡਰ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।