16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਵਧੀਆ ਕਾਰਗੁਜ਼ਾਰੀ ਬਦਲੇ ਜ਼ਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸੈਣੀ ਦਾ ਸਨਮਾਨ <br/>

ਅਜੀਤ ਡੈਸਕ 10-04-2026
ਨੂਰਪੁਰ ਬੇਦੀ, 9 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਸਿੱਖਿਆ ਵਿਭਾਗ ਵਲੋਂ ਮਿਸ਼ਨ ਸਮਰੱਥ 4.0 ਦੇ ਆਗਾਜ਼ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਨੂਰਪੁਰ ਬੇਦੀ ਇਲਾਕੇ ਦੇ ਜ਼ਿਲ੍ਹਾ ਰੂਪਨਗਰ ਦੇ ਕੋਆਰਡੀਨੇਟਰ ਲਖਵਿੰਦਰ ਸਿੰਘ ਸੈਣੀ ਨੂੰ 'ਮਿਸ਼ਨ ਸਮਰੱਥ 3.0' 'ਚ ਵਧੀਆ ਕਾਰਗੁਜ਼ਾਰੀ ਬਦਲੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਿੱਖਿਆ ਵਿਭਾਗ ਪੰਜਾਬ ਦੀ ਸਕੱਤਰ ਸੋਨਾਲੀ ਗਿਰੀ ਨੇ ਜ਼ਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸੈਣੀ ਨੂੰ ਬੱਚਿਆਂ ਦੇ ਸਿੱਖਣ ਪੱਧਰਾਂ 'ਚ ਸੁਧਾਰ ਲਿਆਉਣ, ਅਧਿਆਪਕਾਂ ਦੀਆਂ ਟਰੇਨਿੰਗਾਂ 'ਚ ਬਤੌਰ ਰਿਸੋਰਸ ਪਰਸਨ ਮਹੱਤਵਪੂਰਨ ਯੋਗਦਾਨ ਦੇਣ ਅਤੇ ਟੀ.ਐੱਲ.ਐਮ. ਦੇ ਨਿਰਮਾਣ 'ਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰਸ਼ੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ | ਮੈਡਮ ਸੋਨਾਲੀ ਗਿਰੀ ਨੇ ਕਿਹਾ ਕਿ ਮਿਸ਼ਨ ਸਮਰੱਥ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ | ਉਨ੍ਹਾਂ ਮਾ. ਲਖਵਿੰਦਰ ਸੈਣੀ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਸਮਰਪਿਤ ਅਧਿਆਪਕ ਹੀ ਸਿੱਖਿਆ ਖੇਤਰ 'ਚ ਅਸਲ ਬਦਲਾਅ ਲਿਆਉਂਦੇ ਹਨ | ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਕਿਰਨ ਸ਼ਰਮਾ, ਡਿਪਟੀ ਡਾਇਰੈਕਟਰ ਸ਼ੰਕਰ ਚੌਧਰੀ ਨੇ ਵੀ ਮਿਸ਼ਨ ਸਮਰੱਥ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰੇਮ ਕੁਮਾਰ ਮਿੱਤਲ ਤੇ ਡੀ.ਈ.ਓ. ਐਲੀਮੈਂਟਰੀ ਸ਼ਮਸ਼ੇਰ ਸਿੰਘ ਵੀ ਹਾਜ਼ਰ ਸਨ | ਮਾ. ਲਖਵਿੰਦਰ ਸਿੰਘ ਸੈਣੀ ਨੇ ਇਸ ਸਨਮਾਨ ਲਈ 'ਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ ਅਗਲੀ ਖ਼ਬਰ ਆਊਟ ਸੋਰਸ ਕਾਮਿਆਂ ਨੂੰ ਕੰਟਰੈਕਟ ਅਤੇ ਕੰਟਰੈਕਟ ਨੂੰ ਰੈਗੂਲਰ ਕਰਨ ਲਈ ਸਰਬਸੰਮਤੀ ਨਾਲ ਮਤਾ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।