16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਡਿਪਟੀ ਕਮਿਸ਼ਨਰ ਵਲੋਂ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ

ਰੂਪਨਗਰ ਅਨਾਜ ਮੰਡੀ ਦੇ ਦੌਰੇ ਦੌਰਾਨ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਡਿਪਟੀ ਕਮਿਸ਼ਨਰ ਰੂਪਨਗਰ ਨਾਲ ਜ਼ਿਲ੍ਹਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਅਤੇ ਸਥਾਨਕ ਆੜ੍ਹਤੀ | <br/> 10-04-2026
ਰੂਪਨਗਰ, 9 ਅਪ੍ਰੈਲ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵਲੋਂ ਅੱਜ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ | ਦੌਰੇ ਦੌਰਾਨ ਉਨ੍ਹਾਂ ਮੰਡੀ ਵਿਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਚ ਪ੍ਰੇਸ਼ਾਨੀ ਤੋਂ ਬਚਣ ਲਈ ਕੇਵਲ ਸੁੱਕੀ ਫ਼ਸਲ ਹੀ ਲਿਆਉਣ | ਇਸ ਮੌਕੇ ਅਵਤਾਰ ਸਿੰਘ (ਜ਼ਿਲ੍ਹਾ ਪ੍ਰਧਾਨ ਰੂਪਨਗਰ) ਅਤੇ ਮੀਤ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਪੰਜਾਬ, ਮੰਡੀ ਪ੍ਰਧਾਨ ਸੁਤੰਤਰ ਕੌਸ਼ਲ, ਧਰਮਿੰਦਰ ਕੁਮਾਰ ਬੰਟੀ, ਬਲਦੇਵ ਸਿੰਘ ਗਿੱਲ, ਰਣਵੀਰ ਚੌਧਰੀ, ਅਸ਼ੋਕ ਕੁਮਾਰ ਬੱਤਰਾ, ਮਨਜੀਤ ਸ਼ਰਮਾ, ਅਰੁਣ ਚੌਧਰੀ, ਗਗਨਪ੍ਰੀਤ ਸਿੰਘ, ਕੁਲਦੀਪ ਸਿੰਘ ਆਦਿ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਕਿਸਾਨ ਬਾਲ ਕਿ੍ਸ਼ਨ ਡਕਾਲਾ ਸਮੇਤ ਹੋਰ ਵੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਅਤੇ ਸੰਭਾਲ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ | ਉਨ੍ਹਾਂ ਮੌਕੇ 'ਤੇ ਮੌਜੂਦ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਸਕੱਤਰ ਮਾਰਕੀਟ ਕਮੇਟੀ ਨੂੰ ਹੁਕਮ ਜਾਰੀ ਕੀਤੇ ਕਿ ਕਣਕ ਨੂੰ ਸਿਰਫ਼ ਸਰਕਾਰੀ ਮਾਪਦੰਡਾਂ ਅਨੁਸਾਰ ਨਮੀ ਦੀ ਜਾਂਚ ਤੋਂ ਬਾਅਦ ਹੀ ਮੰਡੀ ਵਿਚ ਢੇਰੀ ਕਰਵਾਇਆ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਏਜੰਸੀਆਂ ਵਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾ ਰਹੀ ਹੈ | ਹੁਣ ਤੱਕ ਰੂਪਨਗਰ ਮੰਡੀ ਵਿਚ 60 ਮੀਟਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲ ਸੁਕਾ ਕੇ ਮੰਡੀ ਵਿਚ ਲਿਆਂਦੀ ਜਾਵੇ, ਤਾਂ ਜੋ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਰਕਮ ਬਿਨਾਂ ਦੇਰੀ ਪ੍ਰਾਪਤ ਹੋ ਸਕੇ |

ਪਿਛਲੀ ਖ਼ਬਰ ਮੈਹਣੀਆਂ ਬ੍ਰਾਹਮਣਾ 'ਚ ਗੜੇਮਾਰੀ ਨੇ ਮਚਾਈ ਤਬਾਹੀ, 250 ਏਕੜ ਪੱਕੀ ਕਣਕ ਦੀ ਫ਼ਸਲ ਹੋਈ ਤਬਾਹ <br/> ਅਗਲੀ ਖ਼ਬਰ ਵਧੀਆ ਕਾਰਗੁਜ਼ਾਰੀ ਬਦਲੇ ਜ਼ਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸੈਣੀ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।