15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਨੂਰਪੁਰ ਬੇਦੀ ਵਿਖੇ 11 ਨੂੰ ਮੀਟਿੰਗ 'ਚ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਵਿਸ਼ੇਸ਼ ਤੌਰ 'ਤੇ ਹੋਣਗੇ ਸ਼ਾਮਿਲ <br/>

ਅਜੀਤ ਡੈਸਕ 10-04-2026
ਨੂਰਪੁਰ ਬੇਦੀ, 9 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਪੰਜਾਬ ਨੰਬਰਦਾਰ ਯੂਨੀਅਨ (ਸਮਰਾ ਗਰੁੱਪ ਰਜਿ ਨੰ : 643) ਵਲੋਂ ਪੂਰੇ ਪੰਜਾਬ ਵਿਚ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਜ਼ਿਲ੍ਹਾਵਾਰ ਮੀਟਿੰਗ ਕੀਤੀਆਂ ਜਾ ਰਹੀਆਂ ਹਨ | ਜਿਸ ਤਹਿਤ ਇਹ ਜ਼ਿਲ੍ਹਾ ਪੱਧਰੀ ਮੀਟਿੰਗ 11 ਅਪ੍ਰੈਲ ਦਿਨ ਸ਼ਨੀਵਾਰ ਨੂੰ ਨੂਰਪੁਰ ਬੇਦੀ ਵਿਖੇ ਭੱਦੀ ਬਲਾਚੌਰ ਰੋਡ 'ਤੇ ਪੈਂਦੇ ਪੰਚਾਇਤ ਸੰਮਤੀ ਦੇ ਰੈਸਟ ਵਿਖੇ ਦੁਪਹਿਰ 12:30 ਵਜੇ ਕੀਤੀ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਚੌਧਰੀ ਵਰਿੰਦਰ ਕੁਮਾਰ ਬਾਲੇਵਾਲ, ਮਹਿੰਦਰ ਸਿੰਘ ਅਸਾਲਤਪੁਰ ਬਲਾਕ ਪ੍ਰਧਾਨ, ਗੁਰਨਾਮ ਸਿੰਘ ਮੀਰਪੁਰ, ਕੁਲਬੀਰ ਸਿੰਘ ਬਜਰੂੜ, ਗਿਆਨ ਸਿੰਘ ਕੁੰਭੇਵਾਲ ਨੇ ਦੱਸਿਆ ਕਿ ਇਸ ਮੀਟਿੰਗ 'ਚ ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਅਤੇ ਸੂਬਾ ਜਨਰਲ ਸਕੱਤਰ ਰਸ਼ਪਾਲ ਸਿੰਘ ਕੁਲਾਰ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਉਨ੍ਹਾਂ ਨੇ ਜ਼ਿਲ੍ਹਾ ਰੂਪਨਗਰ ਦੇ ਸਮੂਹ ਨੰਬਰਦਾਰ ਭਰਾਵਾਂ ਨੂੰ ਅਪੀਲ ਕੀਤੀ ਕਿ ਆਪਣੀ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਰਨ ਲਈ ਵੱਧ ਤੋਂ ਵੱਧ ਸ਼ਮੂਲੀਅਤ ਕਰਨ |

ਪਿਛਲੀ ਖ਼ਬਰ ਹਿਮਾਚਲ ਐਂਟਰੀ ਟੈਕਸ ਖ਼ਿਲਾਫ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਹਿਮ ਮੀਟਿੰਗ ਕੱਲ੍ਹ <br/> ਅਗਲੀ ਖ਼ਬਰ ਮੈਡਮ ਉਪਿੰਦਰ ਸੇਖੋਂ ਦੀ ਛੇਤੀ ਛਪੇਗੀ ਕਿਤਾਬ ਬਰੇਨ ਟਿਊਮਰ ਨੂੰ ਹਰਾ ਕੇ ਜਿੱਤੀ ਜ਼ਿੰਦਗੀ ਦੀ ਜੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।