18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਸੀਨੀਅਰ ਸਿਟੀਜ਼ਨ ਮੋਰਿੰਡਾ ਨੇ ਕੀਤੀ ਇਕੱਤਰਤਾ <br/>

ਅਜੀਤ ਡੈਸਕ 11-04-2026
ਮੋਰਿੰਡਾ, 10 ਅਪ੍ਰੈਲ (ਤਰਲੋਚਨ ਸਿੰਘ ਕੰਗ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਸੀਨੀਅਰ ਸਿਟੀਜ਼ਨ ਮੋਰਿੰਡਾ ਵਲੋਂ ਹਿੰਦੂ ਧਰਮਸ਼ਾਲਾ ਵਿਖੇ ਰਾਜ ਕੁਮਾਰ ਮੈਗੀ ਦੀ ਅਗਵਾਈ ਹੇਠ ਇਕੱਤਰਤਾ ਕੀਤੀ | ਇਸ ਸੰਬੰਧੀ ਭੁਪਿੰਦਰ ਸਿੰਘ ਪਟਵਾਰੀ, ਨਛੱਤਰ ਸਿੰਘ, ਕਾਮਰੇਡ ਕਾਕਾ ਰਾਮ, ਧਰਮ ਸਿੰਘ ਤੇ ਰਾਜ ਕੁਮਾਰ ਮੈਗੀ ਨੇ ਦੱਸਿਆ ਕਿ ਪੈਨਸ਼ਨਰਜ਼ ਦੀਆਂ ਮੰਗਾਂ ਸੰਬੰਧੀ ਸਰਕਾਰ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਡੀ. ਏ. ਦੇਣ ਸੰਬੰਧੀ ਹਾਈ ਕੋਰਟ ਵਲੋਂ ਜੋ ਪੈਨਸ਼ਨਰਾਂ-ਕਰਮਚਾਰੀਆਂ ਦੇ ਪੱਖ ਵਿਚ ਫੈਸਲਾ ਸੁਣਾਇਆ ਹੈ, ਉਸ ਫੈਸਲਾ ਲਈ ਜਥੇਬੰਦੀ ਵਲੋਂ ਧੰਨਵਾਦ ਕੀਤਾ ਗਿਆ | ਇਕੱਤਰਤਾ ਵਿਚ ਪੰਜਾਬ ਸਰਕਾਰ ਨੂੰ ਪੈਨਸ਼ਨਰਜ਼ ਦੀਆਂ ਮੰਗਾਂ ਮੰਨ ਕੇ ਤੁਰੰਤ ਲੋੜੀਂਦੇ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਦੀ ਅਪੀਲ ਕੀਤੀ ਗਈ | ਇਸ ਮੌਕੇ ਜਗਦੀਸ਼ ਕੁਮਾਰ ਵਰਮਾ, ਮਾਸਟਰ ਹਾਕਮ ਸਿੰਘ ਕਾਂਝਲਾ, ਜਰਨੈਲ ਸਿੰਘ ਕੈਸ਼ੀਅਰ, ਗੁਰਨਾਮ ਸਿੰਘ ਬਿਜਲੀ, ਅਮਰਜੀਤ ਸਿੰਘ, ਗੁਰਦੇਵ ਸਿੰਘ ਹੈੱਡ ਮਾਸਟਰ, ਭੁਪਿੰਦਰ ਸਿੰਘ, ਸਾਧੂ ਸਿੰਘ, ਬਰਜਿੰਦਰ ਕੁਮਾਰ, ਸੁਰੇਸ਼ ਕੁਮਾਰ, ਸਰਵਨ ਸਿੰਘ, ਮਨਜੀਤ ਸਿੰਘ, ਬਰਜਿੰਦਰ ਸਿੰਘ, ਨਸੀਬ ਸਿੰਘ, ਰਘਬੀਰ ਸਿੰਘ, ਜਰਨੈਲ ਸਿੰਘ, ਪਰਦੀਪ ਕੁਮਾਰ, ਬਲਦੇਵ ਸਿੰਘ, ਭਾਗ ਸਿੰਘ, ਕੁਲਵੀਰ ਸਿੰਘ, ਕੇਸਰ ਸਿੰਘ, ਮੇਵਾ ਸਿੰਘ, ਸੇਵਾ ਸਿੰਘ, ਪਿ੍ੰਸੀਪਲ ਬਾਵਾ ਸਿੰਘ, ਗੁਰਨਾਮ ਸਿੰਘ, ਚਮਨ ਲਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ <br/> ਅਗਲੀ ਖ਼ਬਰ ਭਾਰਤੀ ਯੋਗ ਸੰਸਥਾਨ ਦਾ 60ਵਾਂ ਸਥਾਪਨਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।